Total views : 5511523
Total views : 5511523
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਇੰਸਪੈਕਟਰ ਅਮਨਦੀਪ ਸਿੰਘ, ਇੰਚਾਰਜ ਸੀ.ਆਈ.ਏ ਸਟਾਫ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਜਦੋਂ ਗੁਪਤ ਸੂਚਨਾ ਦੇ ਅਧਾਰ ਤੇ ਯੋਜਨਾਬੰਦ ਤਰੀਕੇ ਨਾਲ ਉਕਤ ਦੋਸ਼ੀਆਂ 1. ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਕਾਲਾ ਸਿੰਘ,2) ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਦੇਸਾ ਸਿੰਘ, 3) ਅਮਿਤ ਸਿੰਘ ਉਰਫ ਗੁਗੂ ਅਤੇ 4) ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਨੂੰ ਕਾਬੂ ਕਰਕੇ ਇਹਨਾਂ ਦੇ ਕਬਜੇ ਵਿਚ ਇੱਕ ਖਹਸੂਦਾ ਮੋਬਾਇਲ ਫੋਨ ਅਤੇ 2 ਮੋਟਰਸਾਈਕਲ ਬਰਾਮਦ ਕਰਕੇ ਉੱਕਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਦਰਜਮੁਕੱਦਮਾਂ ਨੰਬਰ 116 ਮਿਤੀ 06-06-2023 ਜੁਰਮ 379-ਬੀ ਭ.ਦ ਥਾਣਾ ਰਣਜੀਤ ਐਵੀਨਿਊ, ਅੰਮ੍ਰਿਤਸਰ ਟਰੇਸ ਕੀਤਾ ਗਿਆ।
ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਹਨਾ ਪਾਸੇ ਬਾਰੀਕੀ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਇਹਨਾ ਵੱਲੋਂ ਹੋਰ ਕਿਹੜੀਆ 2 ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ। ਗ੍ਰਿਫ਼ਤਾਰ ਦੋਸ਼ੀਆ ਦੇ ਖਿਲਾਫ ਪਹਿਲਾ ਵੀ ਲੁੱਟ-ਖੋਹਾਂ, ਚੋਰੀ ਅਤੇ ਲੜਾਈ ਝਗੜੇ ਦੇ ਮੁਕੱਦਮੇ ਵੱਖ-2 ਥਾਣਿਆ ਵਿੱਚ ਦਰਜ ਹਨ। ਇਹਨਾਂ ਪਾਸੋਂ ਹੋਰ ਵੀ ਕਈ ਵਾਰਦਾਤਾਂ ਟਰੇਸ ਹੋਣ ਦੀ ਆਸ ਹੈ, ਮੁਕੱਦਮਾ ਦੀ ਤਫਤੀਸ ਜਾਰੀ ਹੈ।