Total views : 5511435
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਕਾਲਾ ਸੰਘਿਆਂ /ਮਨਜੀਤ ਮਾਨ
ਜ਼ਿਲ੍ਹਾ ਪੁਲਿਸ ਕਪਤਾਨ ਦੇ ਨਿਰਦੇਸ਼ਾਂ ਤਹਿਤ ਡੀ ਐਸ ਪੀ ਨਕੋਦਰ ਹਰਜਿੰਦਰ ਸਿੰਘ ਅਤੇ ਥਾਣਾ ਸਦਰ ਮੁਖੀ ਗਰਿੰਦਰਜੀਤ ਸਿੰਘ ਨਾਗਰਾ ਦੀ ਅਗਵਾਈ ਵਿਚ ਨਕੋਦਰ ਪੁਲਿਸ ਵੱਲੋਂ ਪੁਲਸ ਚੌਕੀ ਉੱਗੀ ਦੇ ਸਹਿਯੋਗ ਨਾਲ ਭੈੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਡਿਵੀਜ਼ਨ ਨਕੋਦਰ ਦੇ ਡੀਐਸਪੀ ਹਰਜਿੰਦਰ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ 12/5/23 ਨੂੰ ਉਕਤ ਦੋਸ਼ੀਆਂ ਨੇ ਪਿੰਡ ਕੁਲਾਰ ਵਿਖੇ ਸੁਰਜੀਤ ਸਿੰਘ ਨਾਮ ਦੇ ਵਿਅਕਤੀ ਉਪਰ ਕਾਤਲਾਨਾ ਹਮਲਾ ਕੀਤਾ ਸੀ ।
ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਸੀ ਅਤੇ ਇਲਾਜ ਦੌਰਾਨ 23/6/23 ਨੂੰ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ ਸੀ ।ਪੁਲਿਸ ਵੱਲੋਂ ਸੁਰਜੀਤ ਸਿੰਘ ਦੇ ਭਰਾ ਬਲਵਿੰਦਰ ਕੁਮਾਰ ਦੇ ਬਿਆਨਾਂ ਤੇ ਉਕਤ ਦੋਸ਼ੀਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਸੀ ਜਿਸ ਵਿਚ ਵਿਜੇ ਕੁਮਾਰ ਉਰਫ ਪਾਲਾ, ਜੋਗਰਾਜ ਉਰਫ਼ ਗੱਗੀ, ਬੀਰ ਨਾਥ, ਅਰਸ ਤੇ ਬਲਵਿੰਦਰ ਸਿੰਘ ੳਰਫ ਰਾਜਾ ਦੋਸ਼ੀ ਨਾਮਜ਼ਦ ਕੀਤੇ ਗਏ ਸਨ । ਨਕੋਦਰ ਪੁਲਿਸ ਵੱਲੋਂ ਉਕਤ ਦੋਸ਼ੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਬਲਵਿੰਦਰ ਸਿੰਘ ਉਰਫ ਰਾਜਾ ਅਤੇ ਵੀਰ ਨਾਥ ਦੋਞੇ ਵਾਸੀ ਪਿੰਡ ਕੁਲਾਰ ਥਾਣਾ ਸਦਰ ਨਕੋਦਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਵਿਜੇ ਕੁਮਾਰ, ਜੋਗਰਾਜ ਅਤੇ ਅਰਸ਼ ਵਾਸੀ ਕਲਾਰ ਥਾਣਾ ਸਦਰ ਨਕੋਦਰ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ । ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ।