ਤਰਨਤਾਰਨ ਪੁਲਿਸ ਨੇ ਗੈਂਗਸਟਰ ਰਿੰਦਾ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

4677794
Total views : 5511196

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ

ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ਼ ਲੰਡਾ ਅਤੇ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਸਾਥੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।ਇਸ ਕਾਰਵਾਈ ਦੌਰਾਨ ਤਰਨਤਾਰਨ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਡੀ.ਐਸ.ਪੀ ਭਿੱਖੀਵਿੰਡ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਹਰਵਿੰਦਰ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਸਾਥੀਆਂ ਦੀ ਪਹਿਚਾਣ ਅਰਸ਼ਦੀਪ ਸਿੰਘ ਅਤੇ ਉਸਦੇ ਭਰਾ ਵਤਨਦੀਪ ਸਿੰਘ ਦੋਵੇਂ ਵਾਸੀ ਪਿੰਡ ਕੁੱਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ .30 ਬੋਰ ਦਾ ਸਟਾਰ ਪਿਸਟਲ ਅਤੇ .45 ਬੋਰ ਦੇ ਦੋ ਪਿਸਟਲਾਂ ਸਮੇਤ ਵੱਖ-ਵੱਖ ਬੋਰ ਦੇ 285 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਦੇ ਨਾਲ ਹੀ ਉਹਨਾਂ ਕੋਲੋਂ 100 ਗ੍ਰਾਮ ਅਫੀਮ ਅਤੇ 250 ਕਿਲੋ ਲਾਹਣ ਬਰਾਮਦ ਕੀਤਾ।ਐਸ.ਐਸ.ਪੀ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਦੋਵਾਂ ਭਰਾਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Share this News