ਪੰਜਾਬ ਸਰਕਾਰ ਨੇ ਜਸਬੀਰ ਸਿੰਘ ਢਿਲੋ(ਸੁਰਸਿੰਘ)ਤੇ ਨੇਕ ਚੰਦ ਨੂੰ ਪਾਵਰਕਾਮ ਦਾ ਡਾਇਰੈਕਟਰ ਕੀਤਾ ਨਿਯੁਕਤ

4677786
Total views : 5511178

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਜਸਕਰਨ ਸਿੰਘ

ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਹਲਕਾ ਖੇਮਕਰਨ ‘ਚ ਆਪ ਦੇ  ਸੀਨੀਅਰ ਆਗੂ ਸ: ਜਸਬੀਰ ਸਿੰਘ ਢਿਲੋ ਪੁੱਤਰ ਅਵਤਾਰ ਸਿੰਘ  ਨਿਵਾਸੀ ਪਿੰਡ ਸੁਰ ਸਿੰਘ ਤਹਿਸੀਲ ਪੱਟੀ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਇਹ ਨਿਓਕਤੀ 2 ਸਾਲ ਲਈ ਕੀਤੀ ਗਈ ਹੈ। ਇਸਦੇ ਨਾਲ ਹੀ ਨੇਮ ਚੰਦ ਪੁੱਤਰ ਦੀਪ ਚੰਦ ਵਾਸੀ ਸਰਦੂਲਗੜ੍ਹ ਨੂੰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਵੀ ਕਾਰਜ਼ਕਾਲ 2 ਸਾਲ ਦਾ ਹੋਵੇਗਾ।

ਇਸ ਸੰਬਧੀ ਵਿਭਾਗ ਵੱਲੋ ਰਸਮੀ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਫਿਲਹਾਲ ਮੁੱਖ ਮੰਤਰੀ ਭਗਵੰਤ ਨੇ ਇਨ੍ਹਾਂ ਦੋਵਾਂ ਦੇ ਨਿਯੁਕਤੀ ਪੱਤਰ ਆਪ ਸਾਂਝੇ ਕੀਤੇ ਹਨ।

 

 

Share this News