‘ਮਾਨ’ ਸਰਕਾਰ ਪੰਜਾਬ ਦੇ ਲੋਕਾਂ ਨੂੰ ਅਸਲੀ ਮੁੱਦਿਆਂ ਤੋਂ ਭਟਕਾ ਰਹੀ ਹੈ : ਰਵਿੰਦਰ ਸਿੰਘ ਬ੍ਰਹਮਪੁਰਾ

4677773
Total views : 5511117

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਲਾਲੀ ਕੈਰੋ, ਜਸਬੀਰ ਲੱਡੂ

ਪੰਜਾਬ ਵਿੱਚ ਆਮ ਆਦਮੀ ਪਾਰਟੀ ਵਲੋਂ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ਼ ਬਹੁਤ ਵੱਡੇ ਵਾਅਦੇ ਕੀਤੇ ਗਏ ਸਨ ਜਿਨ੍ਹਾਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨਾ, ਬਰਗਾੜੀ ਵਿਖੇ ਹੋਈ ਬੇਅਦਬੀ ਦੇ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਗੱਲ, ਪੰਜਾਬ ਦੇ ਪਾਣੀਆਂ ਦਾ ਹੱਕ ਲੈਣ ਦੀ ਗੱਲ ਅਤੇ ਪੰਜ ਮਿੰਟਾ ਵਿੱਚ ਹਰੇਕ ਫਸਲ ਤੇ ਐਮ ਐਸ ਪੀ ਦੇਣ ਦੀ ਗੱਲ ਅਤੇ ਹੋਰ ਵੀ ਬਹੁਤ ਸਾਰੇ ਵਾਅਦੇ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਈ ਸੀ। ਇਸ ਦੇ ਉੱਲਟ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਸੁੱਖ ਸਹੂਲਤ ਕੀ ਦੇਣੀ ਸਗੋਂ ਲੋਕਾਂ ਉਪਰ ਨਵੇਂ ਨਵੇਂ ਹੁਕਮ ਜਾਰੀ ਕਰਕੇ ਆਮ ਜਨਤਾ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ ਜਿਨ੍ਹਾਂ ਵਿਚ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਦੋ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਗਿਆ ਵਾਧਾ, ਅਤੇ ਬਿਜਲੀ ਦੀਆਂ ਦਰਾਂ ਵਿੱਚ ਕੀਤਾ ਗਿਆ ਵਾਧੇ ਕਾਰਨ ਪੰਜਾਬ ਦੇ ਲੋਕਾਂ ਦੀਆਂ ਜੇਬਾਂ ਵਿੱਚ ਭਾਰੀ ਬੋਝ ਪਿਆ ਹੈ।

 ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਅਤੇ ਕਿਹਾ ਕਿ ਪੰਜਾਬ ਵਿਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਸ ਵੇਲੇ ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਹੋ ਰਹੀਆਂ ਦਿਨ ਦਿਹਾੜੇ ਲੁੱਟ ਖਸੁੱਟ ਅਤੇ ਕ਼ਤਲ ਦੀਆਂ ਵਾਰਦਾਤਾ, ਸ਼ੁੱਭਦੀਪ ਸਿੰਘ ਸਿੱਧੂ ਮੂਸੇਆਲਾ ਦੇ ਦਿਨ ਦਿਹਾੜੇ ਕ਼ਤਲ, ਫ਼ਿਰ ਕੱਬਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦਾ ਦਿਨ ਦਿਹਾੜੇ ਕ਼ਤਲ, ਪਿਛਲੇ ਦਿਨੀਂ ਮੋਗੇ ਵਿਖੇ ਸਵਰਨਕਾਰ ਦੇ ਦੁਕਾਨ ਅੰਦਰ ਦਾਖਲ ਹੋ ਕੇ ਸ਼ਰੇਆਮ ਗੋਲੀਆਂ ਮਾਰ ਕੇ ਕ਼ਤਲ ਕਰਕੇ ਸਵਰਨਕਾਰ ਦੀ ਦੁਕਾਨ ਨੂੰ ਲੁੱਟ ਲਿਆ ਗਿਆ ਜਿਸ ਕਰਕੇ ਸੂਬੇ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੁੰਦੀ ਦਿਖਾਈ ਦੇ ਰਹੀ ਹੈ।

ਇਸ ਮੌਕੇ ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਭੰਡਪੁਣੇ ਤਰੀਕੇ ਨਾਲ ਵਿਧਾਨ ਸਭਾ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਸਿੱਖਾਂ ਦੇ ਪੰਜ ਕਕਾਰਾ ਵਿੱਚੋਂ ਸ਼ਾਮਲ ਕੇਸਾਂ ਦਾ ਅਤੇ ਕੀਰਤਨੀਏ ਸਿੰਘਾ ਦਾ ਅਪਮਾਨ ਕੀਤਾ ਗਿਆ ਉਸ ਮੌਕੇ ਸਪੀਕਰ ਵਲੋਂ ਉਹਨਾ ਨੂੰ ਨਾ ਰੋਕਣਾ ਬੇਹੱਦ ਮੰਦਭਾਗੀ ਗੱਲ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨਾਲ ਗਿਆਨ ਸਿੰਘ ਸਹਿਬਾਜ਼ਪੁਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਸੇਵਕ ਸਿੰਘ ਸ਼ੇਖ ਜਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਤਰਨਤਾਰਨ, ਦਿਲਬਾਗ ਸਿੰਘ ਸਾਬਕਾ ਸਰਪੰਚ ਗੁਲਾਲੀਪੁਰ, ਰਣਜੀਤ ਸਿੰਘ ਰਾਣਾ ਸਾਬਕਾ ਸਰਪੰਚ ਡਿਆਲਾ ਰਾਜਪੂਤਾਂ, ਰਣਜੀਤ ਸਿੰਘ ਰਾਣਾ ਸਾਬਕਾ ਸਰਪੰਚ ਮੰਮਣਕੇ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਗੁਲਾਲੀਪੁਰ ਅਤੇ ਹੋਰ ਮੁਹਤਬਰ ਸੱਜਣ ਹਾਜ਼ਿਰ ਸਨ।

Share this News