ਮੁਵਤਾਜੀ ਜਥੇਦਾਰ ਭਾਈ ਮੰਡ ਨੇ ਮੁੱਖ ਮੰਤਰੀ ਮਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ 8 ਜੁਲਾਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜਰ ਹੋਣ ਦੇ ਦਿੱਤੇ ਆਦੇਸ਼

4675707
Total views : 5507551

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

2015 ਵਿੱਚ ਹੋਏ ਸਰਬੱਤ ਖਾਲਸਾ ਨਾਮਕ ਇਕੱਠ ਵਿਚ ਥਾਪੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 21 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਆ ਕੇ 28 ਜੂਨ ਦਾ ਸਮਾਂ ਦੇ ਕੇ ਤਲਬ ਕੀਤਾ ਸੀ। ਸ੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਭਾਈ ਮੰਡ ਨੇ ਸਿੱਖ ਗੁਰਦੁਆਰਾ ਐਕਟ ਵਿਚ ਦਖਲ ਦੇਣ ਲਈ ਮੁੱਖ ਮੰਤਰੀ ਮਾਨ ਨੂੰ ਅੱਜ ਨਾ ਆਉਣ ‘ਤੇ ਇਕ ਹੋਰ 8 ਜੁਲਾਈ ਨੂੰ ਪੇਸ਼ ਹੋਣ ਲਈ ਆਖਰੀ ਮੌਕਾ ਦਿੰਦਿਆਂ ਆਦੇਸ਼ ਕੀਤਾ ਹੈ ਕਿ ਭਗਵੰਤ ਸਿੰਘ ਮਾਨ ਆਪਣਾ ਸਪਸ਼ੀਕਰਨ ਦੇਵੇ,ਜਾਰੀ ਆਦੇਸ਼ ਵਿੱਚ ਭਾਈ ਮੰਡ ਨੇ ਕਿਹਾ ਕਿ

ਜੇ ਤੁਸੀਂ ਇਸ ਆਦੇਸ਼ ਨੂੰ ਵੀ ਅਣਗੌਲਿਆਂ ਕਰਦੇ ਹੋ ਤਾਂ ਸਮਝ ਲਿਆ ਜਾਵੇਗਾ ਕਿ ਤੁਸੀਂ ਸਿੱਖ ਰਵਾਇਤਾਂ ਅਤੇ ਮਰਿਯਾਦਾ ਦਾ ਸਤਿਕਾਰ ਨਹੀਂ ਕਰਦੇ ਅਤੇ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਮੰਨਣ ਤੋਂ ਆਕੀ ਹੋ ਅਜਿਹੇ ਹਲਾਤਾਂ ਵਿੱਚ, ਹੋਰ ਮੌਕਾ ਦਿੱਤੇ ਬਗੈਰ ਤੁਹਾਡੇ ਖਿਲਾਫ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਮੁਤਵਾਜੀ ਜਥੇਦਾਰ ਭਾਈ ਮੰਡ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ 8 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਜਥੇਦਾਰ ਵਲੋਂ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਖੋਲ੍ਹਣ ਦੇ ਆਦੇਸ਼ ਨੂੰ ਅਣਗੌਲਿਆਂ ਕਰਨ ਸੰਬੰਧੀ ਸਪਸ਼ਟੀਕਰਨ ਦੇਣ ਦਾ ਆਦੇਸ਼ ਕੀਤਾ। ਇਸ ਮੌਕੇ ਉਨ੍ਹਾਂ ਨਾਲ ਭਾਈ ਜਰਨੈਲ ਸਿੰਘ ਸਖ਼ੀਰਾ ਤੇ ਹੋਰ ਆਗੂ ਮੌਜੂਦ ਸਨ।

Share this News