





Total views : 5598601








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਭਾਰਤ ਦੇ 80 ਫੀਸਦੀ ਤੋਂ ਵੱਧ ਖੇਤਰ ਨੂੰ ਮਾਨਸੂਨ ਨੇ ਕਵਰ ਕਰ ਲਿਆ ਹੈ। ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਵਿੱਚ ਦੇਸ਼ ਦੇ 24 ਸੂਬਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਜਰਾਤ ਅਤੇ ਪੰਜਾਬ ਵਰਗੇ ਰਾਜਾਂ ਵਿੱਚ ਮਾਨਸੂਨ ਅੱਗੇ ਵਧਿਆ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 5 ਦਿਨਾਂ ਤੱਕ ਭਾਰਤ ਦੇ ਪੂਰਬੀ, ਮੱਧ, ਉੱਤਰੀ ਪੱਛਮੀ ਅਤੇ ਪੱਛਮ ਵਿੱਚ ਮਾਨਸੂਨ ਦੀ ਬਾਰਿਸ਼ ਹੋਵੇਗੀ। ਇਸ ਦੌਰਾਨ ਯੂਪੀ, ਉੱਤਰਾਖੰਡ, ਦਿੱਲੀ, ਹਰਿਆਣਾ, ਰਾਜਸਥਾਨ, ਪੰਜਾਬ, ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ 28, 29 ਤੇ 30 ਜੂਨ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
