Total views : 5506900
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੀ ਮਾਹਿਲਪੁਰ ਤਹਿਸੀਲ ਦੇ ਪਟਵਾਰੀ ਨੂੰ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਰਣਜੀਤ ਸਿੰਘ ਵਾਸੀ ਪਿੰਡ ਸਕਰੂਲੀ ਜ਼ਿਲ੍ਹਾ ਹੁਸ਼ਿਆਰਪੁਰ ਨੇ 06 ਕਨਾਲ ਅਤੇ 05 ਮਰਲੇ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ‘ਚ ਪਟਵਾਰੀ ਵਿਰੁੱਧ 17 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਸ਼ਿਕਾਇਤ ਦਰਜ ਕਰਵਾਈ ਸੀ। ਮੁਲਜ਼ਮ ਪਟਵਾਰੀ ਦੀ ਪਛਾਣ ਜਸਪਾਲ ਸਿੰਘ, ਤਹਿਸੀਲ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਜੋ ਪਿੰਡ ਕਰੀਮਪੁਰ ਚਾਹਵਾਲਾ ਤਹਿਸੀਲ ਬਲਾਚੌਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਦਾ ਵਸਨੀਕ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਿਕਾਇਤਕਰਤਾ ਰਣਜੀਤ ਸਿੰਘ ਦੇ ਪਿਤਾ ਗੁਰਨਾਮ ਸਿੰਘ ਨੇ ਪਿੰਡ ਦੇ ਇਕ ਹੋਰ ਵਸਨੀਕ ਜੀਤ ਰਾਮ ਮੁਤਬੰਨਾ (ਗੋਦ ਲੈਣ ਵਾਲਾ) ਬੁੱਧੂ ਪੁੱਤਰ ਬੀਰ ਸਿੰਘ ਤੋਂ ਪਿੰਡ ਸਕਰੂਲੀ ਵਿਖੇ 06 ਕਨਾਲ ਅਤੇ 05 ਮਰਲੇ ਜ਼ਮੀਨ ਖਰੀਦੀ ਸੀ ਅਤੇ ਪੱਤਰ ਨੰ. 3236, ਮਿਤੀ 20 ਜੁਲਾਈ, 1998 ਅਨੁਸਾਰ ਇੰਤਕਾਲ ਵੀ ਪ੍ਰਵਾਨ ਹੋ ਗਿਆ ਸੀ।
ਉਨ੍ਹਾਂ ਕਿਹਾ ਕਿ ਕਿਸੇ ਤਰੁੱਟੀ ਕਾਰਨ ਮਾਲ ਵਿਭਾਗ 2002-03 ਤੋਂ ਬਾਅਦ ਤਿਆਰ ਕੀਤੀਆਂ ਜਮ੍ਹਾਂਬੰਦੀਆਂ ਵਿੱਚ ਉਕਤ ਇੰਤਕਾਲ ਨੂੰ ਅਪਡੇਟ ਨਹੀਂ ਕਰ ਸਕਿਆ। ਸਾਲ 2007 ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ ਅਤੇ ਜਦੋਂ ਸ਼ਿਕਾਇਤਕਰਤਾ ਰਣਜੀਤ ਸਿੰਘ ਨੇ ਵਿਰਾਸਤੀ ਇੰਤਕਾਲ ਦਰਜ ਕਰਵਾਉਣ ਲਈ ਬਿਨੈ ਕੀਤਾ ਤਾਂ ਪਟਵਾਰੀ ਜਸਪਾਲ ਸਿੰਘ ਨੇ ਉਸ ਕੋਲੋਂ 10 ਜੂਨ, 2023 ਨੂੰ 2,000 ਰੁਪਏ ਰਿਸ਼ਵਤ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਬਤ ਹੋਇਆ ਕਿ ਪਟਵਾਰੀ ਜਸਪਾਲ ਸਿੰਘ ਨੇ ਰਿਸ਼ਵਤ ਲਈ ਹੈ ਜਿਸ ਉਪਰੰਤ ਐਫ.ਆਈ.ਆਰ. ਦਰਜ ਕਰਕੇ ਮੁਲਜ਼ਮ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਸ ਸਬੰਧੀ ਉਕਤ ਦੋਸ਼ੀ ਪਟਵਾਰੀ ਦੇ ਖਿਲਾਫ ਐਫਆਈਆਰ ਨੰ. 14 ਅਧੀਨ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿੱਚ ਇੱਕ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਨੇੜੇ ਕੈਫੇ ਚਲਾ ਰਿਹਾ ਹੈ।ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਏਜੰਟ ਨੇ ਬਿਨਾਂ ਕੋਈ ਡਰਾਈਵਿੰਗ ਟੈਸਟ ਦਿੱਤੇ ਉਸਦਾ ਹੈਵੀ ਡਰਾਈਵਿੰਗ ਲਾਇਸੰਸ ਜਾਰੀ ਕਰਵਾਉਣ ਬਦਲੇ 1200 ਰੁਪਏ ਦੀ ਰਿਸ਼ਵਤ ਮੰਗੀ ਸੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫਤਾਰ ਕਰ ਲਿਆ।ਇਸ ਸਬੰਧੀ ਏਜੰਟ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ