ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਾਈਟ ਕੋਟ ਸਮਾਰੋਹ’ ਕਰਵਾਇਆ ਗਿਆ

4729676
Total views : 5597850

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਅੱਜ ਨਵੀਂ ਪ੍ਰੰਪਰਾ ਦਾ ਅਗਾਜ਼ ਕਰਦਿਆਂ ਨਵੇਂ ਵਿਦਿਆਰਥੀਆਂ ਨੂੰ ਵੈਟਰਨਰੀ ਪੇਸ਼ੇ ’ਚ ਰਸਮੀ ਪ੍ਰਵੇਸ਼ ਕਰਨ ਮੌਕੇ ‘ਵਾਈਟ ਕੋਟ ਸਮਾਰੋਹ’ ਕਰਵਾਇਆ ਗਿਆ। ਇਸ ਸਮਾਰੋਹ ਮੌਕੇ ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਵੱਲੋਂ ਬੀ. ਵੀ. ਐਸ. ਸੀ. ਅਤੇ ਅਤੇ ਏ. ਐਚ. ਡਿਗਰੀ ਕੋਰਸ ਦੇ ਪਹਿਲੇ ਅਤੇ ਦੂਜੇ ਸਾਲ ਦੇ ਯੋਗ ਵਿਦਿਆਰਥੀਆਂ ਨੂੰ ਚਿੱਟੇ ਕੋਟ ਭੇਂਟ ਕੀਤੇ ਗਏ। ਇਸ ਵਿਸ਼ੇਸ਼ ਸਮਾਗਮ ਦੀ ਪ੍ਰਧਾਨਗੀ ਪਿ੍ਰੰ. ਡਾ. ਵਰਮਾ ਨੇ ਸੀਨੀਅਰ ਅਤੇ ਜੂਨੀਅਰ ਫੈਕਲਟੀ ਮੈਂਬਰਾਂ ਦੀ ਹਾਜ਼ਰੀ ’ਚ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰ: ਡਾ. ਵਰਮਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਚਿੱਟਾ ਕੋਟ ਪਹਿਨਣ ਵਾਲੇ ਦੀ ਪਛਾਣ ਇਕ ਸਿੱਖਿਅਤ ਡਾਕਟਰ ਵਜੋਂ ਹੁੰਦੀ ਹੈ।

ਉਨ੍ਹਾਂ ਨੇ ਇਸ ਨਾਲ ਸਬੰਧਿਤ ਜ਼ਿੰਮੇਵਾਰੀਆਂ ’ਤੇ ਜ਼ੋਰ ਦਿੰਦਿਆਂ ਪਸ਼ੂਆਂ ਦੀ ਸਿਹਤ ਅਤੇ ਭਲਾਈ ਦੇ ਨਿਗਰਾਨ ਵਜੋਂ ਪਸ਼ੂਆਂ ਦੇ ਡਾਕਟਰਾਂ ਦੇ ਫਰਜ਼ਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਦੀ ਸੇਵਾ ਕਰਨ ਤੋਂ ਕਦੇ ਵੀ ਪਿੱਛੇ ਨਾ ਹਟਣ, ਜਿਨ੍ਹਾਂ ਦੀ ਰੋਜ਼ੀ-ਰੋਟੀ ਦਾ ਇੱਕੋ ਇਕ ਸਾਧਨ ਬੇਜ਼ਮੀਨੇ ਪਸ਼ੂ ਹਨ।

ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਦੀਆਂ ਉਮੀਦਾਂ ਅਤੇ ਵੈਟਰਨਰੀ ਕਿੱਤਿਆਂ ਲਈ ਉਚਿਤ ਜ਼ਿੰਮੇਵਾਰੀਆਂ ਬਾਰੇ ਸਲਾਹ ਦਿੱਤੀ।ਇਸ ਸਮਾਰੋਹ ਲਈ ਵਿਦਿਆਰਥੀਆਂ ’ਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਇਸ ਮੌਕੇ ਪ੍ਰਿੰ: ਡਾ. ਵਰਮਾ ਅਤੇ ਹੋਰਨਾਂ ਸੀਨੀਅਰ ਪ੍ਰੋਫੈਸਰਾਂ ਨੇ ਚਿੱਟਾ ਕੋਟ ਭੇਂਟ ਕਰ ਕੇ ਸਹਿਪਾਠੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਸਮਾਗਮ ਦੇ ਸੰਚਾਲਨ ਦੀ ਭੂਮਿਕਾ ਐਸੋ. ਪ੍ਰੋ. ਡਾ. ਆਰ. ਰਾਲਟੇ ਨੇ ਬਾਖੂਬੀ ਨਿਭਾਈ।

Share this News