





Total views : 5597652








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਪੀ.ਜੀ.ਆਈ. ਚੰਡੀਗੜ੍ਹ ‘ਚ ਅੱਜ ਸਵੇਰੇ 11 ਵਜੇ ਆਖ਼ਰੀ ਸਾਹ ਲਿਆ। ਦਸਿਆ ਜਾ ਰਿਹਾ ਹੈ ਕਿ ਉਹ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।
ਉਹ ਪੰਜਾਬ ਦੀ ਵਿਧਾਨ ਸਭਾ ਵਿਚ 2003 ਤੋਂ 2004 ਤਕ ਡਿਪਟੀ ਸਪੀਕਰ ਰਹੇ।ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਕ ਹੁਨਰਮੰਦ ਸਿਆਸਤਦਾਨ ਸਨ ਤੇ ਉਨ੍ਹਾਂ ਨੂੰ ਵਿਧਾਨ ਸਭਾ ਦੀ 2002-07 ਦੀ ਸਰਕਾਰ ਦੌਰਾਨ ਸਰਬੋਤਮ ਸੰਸਦ ਮੈਂਬਰ ਦਾ ਖ਼ਿਤਾਬ ਵੀ ਮਿਲਿਆ ਸੀ।