ਕੱਚੇ ਅਧਿਆਪਕਾਂ ‘ਤੇ ਪੰਜਾਬ ਸਰਕਾਰ ਵੱਲੋਂ ਕੀਤੇ ਤਸ਼ੱਦਦ ਦੀ ਈ.ਟੀ.ਯੂ.ਵੱਲੋਂ ਸਖਤ ਨਿਖੇਧੀ

4675397
Total views : 5507065

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਜਸਕਰਨ ਸਿੰਘ

ਆਪਣੇ ਹੱਕਾਂ ਲਈ ਲੜ ਰਹੇ ਕੱਚੇ ਅਧਿਆਪਕਾਂ ਉੱਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਭਾਰੀ ਤਸ਼ੱਦਦ ਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਅਤੇ ਸੂਬਾ ਮੀਡੀਆ ਇੰਚਾਰਜ ਗੁਰਿੰਦਰ ਸਿੰਘ ਘੁੱਕੇਵਾਲੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰਾਂ ਵੱਲੋਂ ਕੱਚੇ ਅਧਿਆਪਕਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਪੱਕਿਆਂ ਕਰਨ ਦੇ ਵਾਅਦੇ ਕੀਤੇ ਸਨ ਪਰ ਉਹ ਸਾਰੇ ਵਾਅਦੇ ਝੂਠੇ ਨਿਕਲੇ ਹਨ।

ਡਾਂਗਾਂ ਵਰ੍ਹਾਉਣ ਦੀ ਜਗ੍ਹਾ ਆਪਣੇ ਵਾਅਦੇ ਪੂਰੇ ਕਰੇ ਮਾਨ ਸਰਕਾਰ : ਪੰਨੂ, ਘੁੱਕੇਵਾਲੀ

ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਸਮੇਤ ਕੱਚੇ ਮੁਲਾਜ਼ਮਾਂ ਨਾਲ ਉਨ੍ਹਾਂ ਦੇ ਧਰਨਿਆਂ ਵਿੱਚ ਜਾ ਕੇ ਵਾਅਦੇ ਕੀਤੇ ਸਨ ਕਿ ਸਾਨੂੰ ਸੱਤਾ ਵਿੱਚ ਲਿਆਓ ਅਸੀਂ ਤੁਹਾਡੀਆਂ ਸਾਰੀਆਂ ਮੰਗਾਂ ਪੂਰੀਆਂ ਕਰਾਂਗੇ ਅਤੇ ਕਿਸੇ ਵੀ ਅਧਿਆਪਕ ਨੂੰ ਆਪਣੀਆਂ ਮੰਗਾਂ ਲਈ ਸੜਕਾਂ ਤੇ ਰੁਲਣਾ ਜਾਂ ਡਾਗਾਂ ਖਾਣੀਆਂ ਨਹੀਂ ਪੈਣਗੀਆਂ ਪਰ ਇਨ੍ਹਾਂ ਸਮਾਂ ਗੁਜਰ ਜਾਣ ਦੇ ਬਾਵਜੂਦ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਪਾਰਟੀ ਸੁਪਰੀਮੋ ਕੇਜਰੀਵਾਲ ਵੱਲੋਂ ਹੁਣ ਤੱਕ ਕੱਚੇ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਜੇਕਰ ਕੱਚੇ ਅਧਿਆਪਕਾਂ ਦੀ ਕੇਵਲ ਤਨਖਾਹ ਹੀ ਵਧਾਉਣੀ ਸੀ ਤਾਂ ਲੰਮਾ ਸਮਾਂ ਇਨ੍ਹਾਂ ਨਾਲ ਮੀਟਿੰਗਾਂ ਕਰਨ ਅਤੇ ਕੈਬਨਿਟ ਮੀਟਿੰਗਾਂ ਵਿੱਚ ਪੱਕੇ ਕਰਨ ਦੀਆਂ ਤਜਵੀਜ਼ਾਂ ਬਣਾਉਣ ਦਾ ਨਾਟਕ ਕਰਕੇ,ਕੱਚੇ ਅਧਿਆਪਕਾਂ ਨੂੰ ਧੋਖੇ ਵਿਚ ਰੱਖਣ ਦੀ ਕੀ ਲੋੜ ਸੀ।
ਉਨ੍ਹਾਂ ਕਿਹਾ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ.)ਦੇ ਆਗੂਆਂ ਵੱਲੋਂ ਹਮੇਸ਼ਾਂ ਕੱਚੇ ਅਧਿਆਪਕਾਂ ਦਾ ਸਾਥ ਦਿੱਤਾ ਗਿਆ ਹੈ ਅਤੇ ਹੁਣ ਵੀ ਇੰਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ਾਂ ਦਾ ਸਮਰਥਨ ਕਰਦੇ ਹਾਂ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਕੱਚੇ ਅਧਿਆਪਕਾਂ ਦੇ ਨਾਲ-ਨਾਲ ਸਮੱਗਰਾ ਵਿੱਚ ਕੰਮ ਕਰਦੇ ਨਾਨ ਟੀਚਿੰਗ ਸਟਾਫ ਨੂੰ ਵੀ ਬਾਕੀ ਸਰਕਾਰੀ ਮੁਲਾਜ਼ਮਾਂ ਦੀ ਤਰਜ ਤੇ ਪੱਕਿਆਂ ਕੀਤਾ ਜਾਵੇ।ਇਸ ਸਮੇਂ ਸਤਬੀਰ ਸਿੰਘ ਬੋਪਾਰਾਏ, ਜਤਿੰਦਰਪਾਲ ਸਿੰਘ ਰੰਧਾਵਾ, ਨਵਦੀਪ ਸਿੰਘ, ਪਰਮਬੀਰ ਸਿੰਘ ਰੋਖੇ, ਸੁਖਦੇਵ ਸਿੰਘ ਵੇਰਕਾ, ਮਨਜੀਤ ਸਿੰਘ ਮੰਨਾ, ਰਣਜੀਤ ਸਿੰਘ ਸਾਹ, ਯਾਦਮਨਿੰਦਰ ਸਿੰਘ ਧਾਰੀਵਾਲ, ਤੇਜਇੰਦਰਪਾਲ ਸਿੰਘ ਮਾਨ, ਗੁਰਲਾਲ ਸਿੰਘ ਸੋਹੀ, ਲਖਵਿੰਦਰ ਸਿੰਘ ਸੰਗੂਆਣਾ, ਸਰਬਜੋਤ ਸਿੰਘ ਵਿਛੋਆ, ਰਵਿੰਦਰ ਸ਼ਰਮਾ, ਕੰਵਲਜੀਤ ਸਿੰਘ ਥਿੰਦ, ਸਰਬਰਿੰਦਰ ਸਿੰਘ ਪੰਨੂ, ਜਤਿੰਦਰ ਸਿੰਘ ਲਾਵੇਂ, ਸੁਖਜਿੰਦਰ ਸਿੰਘ ਦੂਜੋਵਾਲ, ਨਵਜੋਤ ਸਿੰਘ ਲਾਡਾ, ਰਜਿੰਦਰ ਸਿੰਘ ਰਾਜਾਸਾਂਸੀ,ਜਗਮੋਹਨ ਸਿੰਘ ਅਜਨਾਲਾ, ਮਨਿੰਦਰ ਸਿੰਘ, ਹਰਚਰਨ ਸਿੰਘ ਸ਼ਾਹ, ਬਰਿੰਦਰ ਸਿੰਘ, ਸਰਬਜੀਤ ਸਿੰਘ ਗੁਰੂਹਰਸਹਾਏ ਅਤੇ ਹੋਰ ਆਗੂ ਹਾਜ਼ਰ ਸਨ।

Share this News