





Total views : 5915184







Total views : 5915184ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਜਸਕਰਨ ਸਿੰਘ
ਭਾਰੀ ਬਾਰਸ਼ ਹੋਣ ਕਾਰਨ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਹੋਰ ਵੀ ਚੁਣੌਤੀਪੂਰਨ ਹੋ ਜਾਂਦਾ ਹੈ। ਜਿਸ ਨੂੰ ਦੇਖਦੇ ਹੋਏ ਇਹ ਏ ਡੀ ਸੀ ਪੀ ਟ੍ਰੈਫਿਕ, ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਅੱਜ ਭਾਰੀ ਮੀਂਹ ਦੌਰਾਨ ਸੜਕਾਂ ਤੇ ਉਤਰ ਕੇ ਟ੍ਰੈਫਿਕ ਨੂੰ ਨਿਰਵਿਘਨ ਚਲਾਉਣ ਲਈ ਵੱਖ ਵੱਖ ਪੁਆਇੰਟਾਂ ਤੇ ਤਾਇਨਾਤ ਟ੍ਰੈਫਿਕ ਪੁਲਿਸ ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ ਟ੍ਰੈਫਿਕ ਕਰਮਚਾਰੀਆਂ ਨੂੰ ਛਤਰੀਆਂ ਵੀ ਵੰਡੀਆਂ ਗਈਆਂ ਤਾਂ ਜੋ ਉਹ ਭਾਰੀ ਮੀਂਹ ਦੀ ਪ੍ਰਵਾਹ ਕੀਤੇ ਬਗੈਰ ਟਰੈਫਿਕ ਨੂੰ ਰੈਗੂਲੇਟਰ ਕਰ ਸਕਣ। ਆਮ ਪਬਲਿਕ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਬਾਰਿਸ਼ ਦੌਰਾਨ,ਆਮ ਦਿਨਾਂ ਨਾਲੋਂ ਜ਼ਿਆਦਾ ਕਾਰਾ ਦੀ ਗਿਣਤੀ ਵੱਧ ਜਾਂਦੀ ਹੈ, ਇਸ ਲਈ ਕਾਰਾਂ ਨੂੰ ਸਹੀ ਜਗ੍ਹਾ ਤੇ ਪਾਰਕ ਕੀਤਾ ਜਾਵੇ ਤਾਂ ਜ਼ੋ ਕਿਸੇ ਕਿਸਮ ਦੇ ਟ੍ਰੈਫਿਕ ਜਾਮ ਦਾ ਸਾਹਮਣਾ ਨਾ ਕਰਨਾ ਪਵੇ।