ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਨੀਲ ਜਾਖੜ ਪਹਿਲਾਂ ਗੁਰੂਘਰ ਵਿਖੇ ਮੱਥਾ ਟੇਕਣ ਦੀ ਕੀਤੀ ਅਪੀਲ। ਇਸ ਦੇ ਨਾਲ ਹੀ ਉਹ ਜਲਿਆਂਵਾਲਾ ਬਾਗ ਅਤੇ ਦੁਰਗਿਆਣਾ ਮੰਦਰ ਅਤੇ ਫਿਰ ਸ਼੍ਰੀ ਰਾਮ ਤੀਰਥ ਮੱਥਾ ਟੇਕਣ ਲਈ ਵੀ ਪਹੁੰਚਣਗੇ। ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਪੰਜਾਬ ਅਤੇ ਪੰਜਾਬੀਅਤ ਲਈ ਲੜਨ ਲਈ ਦ੍ਰਿੜ ਹੈ ਅਤੇ ਇਸ ਲਈ ਸਾਰੇ ਮਿਲ ਕੇ ਕੰਮ ਕਰਾਂਗੇ। ਗੁਰੂ ਘਰ ਸ਼ੁਕਰਾਨਾ ਕਰਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਆਏ ਹਾਂ। ਮੈਂ ਗੁਰੂ ਮਹਾਰਾਜ ਅੱਗੇ ਬੇਨਤੀ ਕੀਤੀ ਹੈ ਕਿ ਪੰਜਾਬ ਦਾ ਭਲਾ ਹੋਵੇ। ਮੇਰੀ ਅਰਦਾਸ ਹੈ ਕਿ ਭਾਈਚਾਰਕ ਸਾਂਝ ਲਈ ਕੰਮ ਕੀਤਾ ਜਾਵੇ।
ਸੁਨੀਲ ਜਾਖੜ ਨਾਲ ਮੌਜੂਦ ਵਿਜੇ ਰੂਪਾਨੀ, ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਸੀਨੀਅਰ ਆਗੂਆਂ ਨੇ ਸਪੱਸ਼ਟ ਕਿਹਾ ਕਿ 2024 ਵਿੱਚ ਭਾਜਪਾ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।