





Total views : 5596791








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਗੁਰਦਾਸਪੁਰ/ਵਿਸ਼ਾਲ
ਗੁਰਦਾਸਪੁਰ ‘ਚ ਐਸ.ਐਸ.ਪੀ. ਹਰੀਸ਼ ਕੁਮਾਰ ਨੇ ਜੱਜ ਦੇ ਘਰ 22 ਤੋਲੇ ਸੋਨੇ ਦੇ ਗਹਿਣੇ ਅਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਦੇ ਮਾਮਲੇ ‘ਚ ਲੜਕੀ ‘ਤੇ ਤਸ਼ੱਦਦ ਕਰਨ ਦੇ ਦੋਸ਼ ‘ਚ 4 ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿਤਾ ਹੈ। ਜਿਨ੍ਹਾਂ ਦੀ ਪਛਾਣ ਥਾਣਾ ਸਿਟੀ ਦੇ ਐਸ.ਐਚ.ਓ ਇੰ: ਗੁਰਮੀਤ ਸਿੰਘ, ਮੰਗਲ ਸਿੰਘ, ਅਸ਼ਵਨੀ ਕੁਮਾਰ ਅਤੇ ਜੱਜ ਦੇ ਗੰਨਮੈਨ ਸਰਵਣ ਸਿੰਘ ਵਜੋਂ ਹੋਈ ਹੈ।
ਮਾਮਲਾ! ਜੱਜ ਦੇ ਘਰ ਹੋਈ ਚੋਰੀ ਦਾ
ਇਸ ਦੇ ਨਾਲ ਹੀ ਸਿਟੀ ਥਾਣੇ ਵਿਚ ਇਕ ਮਹਿਲਾ ਇੰਚਾਰਜ ਦੀ ਨਿਯੁਕਤੀ ਕੀਤੀ ਗਈ ਹੈ। ਡੀ.ਐਸ.ਪੀ. ਸੁਖਪਾਲ ਸਿੰਘ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ।
ਪੀੜਤ ਲੜਕੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਜਿਥੇ ਉਸ ਨੇ ਮੀਡੀਆ ਨਾਲ ਗਲਬਾਤ ਦੌਰਾਨ ਦਸਿਆ ਕਿ ਚਾਰ ਪੁਲਿਸ ਮੁਲਾਜ਼ਮਾਂ ਵਲੋਂ ਉਸ ਨੂੰ ਥਾਣੇ ਲਿਜਾ ਕੇ ਕੁੱਟਿਆ-ਮਾਰਿਆ ਗਿਆ, ਉਸ ਦੇ ਕਪੜੇ ਉਤਾਰੇ ਗਏ ਅਤੇ ਛਾਤੀਆਂ ‘ਤੇ ਕਰੰਟ ਵੀ ਲਗਾਇਆ ਗਿਆ। ਪੀੜਤ ਦਾ ਕਹਿਣਾ ਹੈ ਕਿ ਮੌਕੇ ‘ਤੇ ਕੋਈ ਵੀ ਮਹਿਲਾ ਪੁਲਿਸ ਮੁਲਾਜ਼ਮ ਮੌਜੂਦ ਨਹੀਂ ਸੀ ਸਗੋਂ ਸਾਰੇ ਪੁਰਸ਼ ਮੁਲਾਜ਼ਮ ਸਨ ਜਿਨ੍ਹਾਂ ਨੇ ਉਸ ਨੂੰ ਚੋਰੀ ਦਾ ਜੁਰਮ ਕਬੂਲਣ ਲਈ ਜ਼ੋਰ ਪਾਇਆ ਗਿਆ ਅਤੇ ਤੀਜੇ ਦਰਜੇ ਦਾ ਤਸ਼ੱਦਦ ਕੀਤਾ ਗਿਆ।
ਲੜਕੀ ਦਾ ਕਹਿਣਾ ਹੈ ਕਿ ਉਸ ਨੇ ਕੋਈ ਵੀ ਚੋਰੀ ਨਹੀਂ ਕੀਤੀ ਅਤੇ ਉਨ੍ਹਾਂ ਦੇ ਘਰੋਂ ਲਈ ਗਈ ਤਲਾਸ਼ੀ ਦੌਰਾਨ ਵੀ ਕੁੱਝ ਬਰਾਮਦ ਨਹੀਂ ਹੋਇਆ ਹੈ। ਇਸ ਮੌਕੇ ਪੀੜਤ ਦੀ ਮਾਂ ਨੇ ਦਸਿਆ ਕਿ ਲੜਕੀ ਕਰੀਬ ਇਕ ਸਾਲ ਤੋਂ ਇਕ ਜੱਜ ਦੇ ਘਰ ਕੰਮ ਕਰਦੀ ਸੀ ਅਤੇ ਦੋ ਦਿਨ ਪਹਿਲਾਂ ਜੱਜ ਸਾਹਬ ਨੇ ਫ਼ੋਨ ਕਰ ਕੇ ਉਸ ਦੀ ਧੀ ਨੂੰ ਕੰਮ ਲਈ ਬੁਲਾਇਆ ਸੀ ਪਰ ਕਰੀਬ ਸਾਢੇ ਕੁ ਗਿਆਰਾਂ ਵਜੇ ਉਸ ਨੂੰ ਮੁੜ ਫ਼ੋਨ ਕਾਲ ਪ੍ਰਾਪਤ ਹੋਈ ਅਤੇ ਪਤਾ ਲੱਗਾ ਕਿ ਲੜਕੀ ਨੂੰ ਥਾਣੇ ਲਿਜਾਇਆ ਗਿਆ ਹੈ। ਜਦੋਂ ਉਹ ਥਾਣੇ ਪਹੁੰਚੇ ਤਾਂ ਉਨ੍ਹਾਂ ਨੂੰ ਲੜਕੀ ਨੂੰ ਮਿਲਣ ਨਹੀਂ ਦਿਤਾ ਗਿਆ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਵੀ ਲੜਕੀ ਦੇ ਹੱਕ ਵਿਚ ਆਵਾਜ਼ ਚੁੱਕੀ ਸੀ ਅਤੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਸੀ।