





Total views : 5948507







Total views : 5948507ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਨੂੰ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਇਹ ਗ੍ਰਿਫਤਾਰੀ ਆਮਦਨ ਤੋਂ ਵੱਧ ਮਾਮਲੇ ਵਿਚ ਕੀਤੀ ਗਈ ਸੀ। ਅੱਜ ਕੋਰਟ ਵਿਚ ਪੇਸ਼ੀ ਦੇ ਬਾਅਦ ਵਿਜੀਲੈਂਸ ਨੇ ਓਪੀ ਸੋਨੀ ਦਾ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ।
ਰਿਮਾਂਡ ਮਿਲਦਿਆਂ ਹੀ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਸਿਹਤ ਵਿਗੜ ਗਈ। ਉਨ੍ਹਾਂ ਦੇ ਹਾਰਟ ਵਿਚ ਦਿੱਕਤ ਹੋ ਗਈ ਜਿਸ ਦੇ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਵਿਚ ਦਾਖਲ ਕਰਵਾਇਆ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ,ਸਾਬਕਾ ਵਧਾਇਕ ਸ: ਇੰਦਰਬੀਰ ਸਿੰਘ ਬੁਲਾਰੀਆ, ਸਾਬਕਾ ਸੂਬਾ ਸਕੱਤਰ ਸ: ਇੰਦਰਜੀਤ ਸਿੰਘ ਬਾਸਰਕੇ ਤੇ ਪ੍ਰਤਾਪ ਸਿੰਘ ਬਾਜਵਾ ਨੇ ਹਸਪਤਾਲ ਵਿੱਚ ਸੋਨੀ ਨਾਲ ਮੁਲਾਕਾਤ ਕੀਤੀ ਹੈ।