





Total views : 5949060







Total views : 5949060ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਸੇਵਾਮੁਕਤ ਪਟਵਾਰੀ ਦੀ ਗ੍ਰਿਫਤਾਰੀ ਨਾਲ ਹੋਈ 18ਵੀ ਗ੍ਰਿਫਤਾਰੀ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਸਿੰਘ, ਜੋ ਘੁਟਾਲੇ ਸਮੇਂ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਤਾਇਨਾਤ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ।
ਦੱਸਣਯੋਗ ਹੈ ਕਿ ਇਸ ਘੁਟਾਲੇ ਵਿਚ ਇਹ 18ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਐਕੁਆਇਰ ਕੀਤੀ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਇਹ ਘਪਲਾ ਹੋਇਆ ਸੀ।
ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਦੀ ਸਿਫ਼ਾਰਸ਼ ਦੇ ਆਧਾਰ ‘ਤੇ ਨਾਇਬ-ਤਹਿਸੀਲਦਾਰ ਨੇ ਇਹ ਕੇਸ ਤਤਕਾਲੀ ਐਲ.ਏ.ਸੀ. ਨੂੰ ਅੱਗੇ ਭੇਜ ਦਿੱਤਾ, ਜਿਸ ਵੱਲੋਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਗਈਆਂ। ਸੁਰਿੰਦਰਪਾਲ ਸਿੰਘ ਨੂੰ ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।