





Total views : 5948518







Total views : 5948518ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ
ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀਮਤੀ ਬਲਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕੈਂਪਾ ਰਾਹੀਂ ਹੜ ਪੀੜਤ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸੰਭਾਵੀ ਰਾਹਤ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਜਿਸ ਕੜੀ ਤਹਿਤ ਪੱਟੀ ਸਬ ਡਿਵੀਜ਼ਨ ਵਿਖੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਲੋੜਵੰਦਾਂ ਨੂੰ ਪਸ਼ੂਆਂ ਦੇ ਚਾਰੇ ਦੀ ਘਾਟ ਨੂੰ ਵੇਖਦੇ ਹੋਏ ਪਿੰਡ ਕੁੱਤੀ ਵਾਲਾ,ਘੜੁੰਮ ,ਆਦਿ ਪਿੰਡਾਂ ਦੀਆਂ ਬਹਿਕਾਂ ਤੇ ਰਾਹਤ ਵਜੋਂ ਪਸ਼ੂ ਚਾਰੇ ਦੀ ਵੰਡ ਕੀਤੀ ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ ਹਰਪਾਲ ਸਿੰਘ ਪੰਨੂ, ਬਲਾਕ ਖੇਤੀਬਾੜੀ ਅਫਸਰ ਪੱਟੀ ਡਾ ਭੁਪਿੰਦਰ ਸਿੰਘ , ਚੇਅਰਮੈਨ ਦਿਲਬਾਗ ਸਿੰਘ ਪੀਏ, ਸਰਪੰਚ ਨਰਿੰਦਰ ਸਿੰਘ ਸਰਪੰਚ ਗੁਰਨਾਮ ਸਿੰਘ ਸਰਪੰਚ ਲਖਵਿੰਦਰ ਸਿੰਘ ਅਤੇ ਡਾ ਸੰਦੀਪ ਸਿੰਘ ਏਡੀਓ, ਮਨਜੀਤ ਸਿੰਘ, ਜੋਬਨ ਸਿੰਘ, ਅਵਤਾਰ ਸਿੰਘ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।