





Total views : 5949060







Total views : 5949060ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ/ਐਲ.ਆਰ.) ਮੱਖਣ ਸ਼ਾਹ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਰਹਿਣ ਵਾਲੇ ਸਤਗੁਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਸਿੰਚਾਈ ਲਈ ਪਾਣੀ ਦੀ ਬਰਾਬਰ ਵੰਡ ਵਾਸਤੇ ਸਾਂਝੇ ਖੇਤੀ ਟਿਊਬਵੈੱਲ ਸਬੰਧੀ ਅਦਾਲਤੀ ਹੁਕਮਾਂ ਨੂੰ ਲਾਗੂ ਕਰਵਾਉਣ ਬਦਲੇ ਉਕਤ ਏ.ਐਸ.ਆਈ ਨੇ ਉਸ ਤੋਂ 5000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ।
ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਉਕਤ ਏ.ਐਸ.ਆਈ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।