





Total views : 5841639







Total views : 5841639ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ /ਗੁਰਬੀਰ ਸਿੰਘ ਗੰਡੀਵਿੰਡ,ਜਸਬੀਰ ਸਿੰਘ ਲੱਡੂ
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਅਧਿਕਾਰੀਆਂ, ਸਿਹਤ ਵਿਭਾਗ ਦੇ ਅਫ਼ਸਰਾਂ, ਆਈ. ਐਮ. ਏ. ਤੇ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਹੜ੍ਹਾਂ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਸਬੰਧੀ ਮੀਟਿੰਗ ਕਰਦਿਆਂ ਕੀਤਾ।
ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਕੀਤੇ ਗਏ ਲੋੜੀਂਦੇ ਪ੍ਰਬੰਧ-ਸਿਹਤ ਮੰਤਰੀ ਪੰਜਾਬ
ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਚੌਹਾਨ, ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਸ੍ਰੀ ਦਿਲਬਾਗ਼ ਸਿੰਘ ਤੋਂ ਇਲਾਵਾ ਸਮੂਹ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੰਭਵ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਜਿਉਂ-ਜਿਉਂ ਪਾਣੀ ਦਾ ਪੱਧਰ ਘੱਟ ਰਿਹਾ ਹੈ, ਤਿਉਂ-ਤਿਉਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ, ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਉਹਨਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੇ ਸਮੇਂ ਲਏ ਜਾਣ ਅਤੇ ਲੋਕਾਂ ਨੰੁ ਕਲੋਰੀਨ ਦੀਆਂ ਗੋਲੀਆਂ ਮੁਹੱਈਆ ਕਰਵਾਈਆਂ ਜਾਣ।
ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਹੜ੍ਹ ਪੀੜ੍ਹਤ ਲੋਕਾਂ ਨੂੰ ਰਾਹਤ ਪਹੁੰਚਾਉਣੀ ਭਲੇ ਦਾ ਕਾਰਜ ਹੈ, ਜਿਸ ਲਈ ਸਾਰਿਆਂ ਨੂੰ ਰਲਕੇ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੰੁ ਹਰ ਸੰਭਵ ਮੱਦਦ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਜ਼ਿੰਦਗੀ ਦੁਬਾਰਾ ਪੱਟੜੀ ‘ਤੇ ਲਿਆਉਣ ਲਈ ਲੋੜੀਂਦੀ ਰਾਹਤ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਦਾ ਕੋਈ ਖਦਸ਼ਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਾਣੀ ਨਾਲ ਫੈਲਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਭਵਤੀ ਔਰਤਾਂ ਦੇ ਚੈੱਕਅਪ ਅਤੇ ਸਿਹਤ ਸੰਭਾਲ ਲਈ ਵਿਸ਼ੇਸ਼ ਟੀਮਾਂ ਭੇਜੀਆਂ ਜਾ ਰਹੀਆਂ ਹਨ।