





Total views : 5841639







Total views : 5841639ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ, /ਗੁਰਬੀਰ ਸਿੰਘ ਗੰਡੀਵਿੰਡ,ਜਸਬੀਰ ਸਿੰਘ ਲੱਡੂ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਵੱਲੋਂ 15 ਅਗਸਤ ਨੂੰ ਮਨਾਏ ਜਾ ਰਹੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦੀਆਂ ਤਿਆਰੀਆਂ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਜ਼ਿਲਾ ਪੱਧਰ ਦਾ ਅਜ਼ਾਦੀ ਦਿਵਸ ਸਮਾਰੋਹ ਹਰ ਸਾਲ ਦੀ ਤਰਾਂ ਇਸ ਵਾਰ ਵੀ ਪੂਰੇ ਉਤਸ਼ਾਹ ਅਤੇ ਸ਼ਾਨੋ ਸ਼ੌਕਤ ਨਾਲ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ।ਉਹਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਸ਼ਟਰੀ ਮਹੱਤਤਾ ਵਾਲੇ ਇਸ ਦਿਹਾੜੇ ਨੂੰ ਮਨਾਉਣ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਾਲ ਨਿਭਾਉਣ।
ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ ਜ਼ਿਲਾ ਪੱਧਰ ਦਾ ਅਜ਼ਾਦੀ ਦਿਵਸ ਸਮਾਰੋਹ
ਉਹਨਾਂ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਮੌਕੇ ਸਕੂਲੀ ਬੱਚਿਆਂ ਵੱਲੋਂ ਦੇਸ਼-ਭਗਤੀ ਨਾਲ ਭਰਪੂਰ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟਜ਼ ਅਤੇ ਸਕਾਊਟਸ ਤੇ ਗਰਲ ਗਾਈਡਜ਼ ਵੱਲੋਂ ਮਾਰਚ ਪਾਸਟ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਕੂਲੀ ਬੱਚਿਆਂ ਦਾ ਪੀ. ਟੀ. ਸ਼ੋਅ ਵੀ ਹੋਵੇਗਾ।
ਉਨਾਂ ਦੱਸਿਆ ਕਿ ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਉਹਨਾਂ ਦੇ ਵਾਰਸਾਂ, ਜ਼ਿਲੇ ਦੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ ਤੋਂ ਇਲਾਵਾ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਉਹਨਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੁਲਿਸ ਲਾਈਨ ਦੇ ਨਾਲ-ਨਾਲ ਸਾਰੇ ਸ਼ਹਿਰ ਦੀ ਸਫ਼ਾਈ ਕਰਵਾਉਣ ਅਤੇ ਸ਼ਹਿਰ ਦੇ ਚਾਰੇ ਪਾਸੇ ਸਵਾਗਤੀ ਗੇਟ ਬਣਾਏ ਜਾਣ ਅਤੇ ਸ਼ਹਿਰ ਦੇ ਚੌਂਕਾਂ ਦੀ ਵਿਸ਼ੇਸ਼ ਸਜਾਵਟ ਕੀਤੀ ਜਾਵੇ।ਮੀਟਿੰਗ ਵਿੱਚ ਬਿਜਲੀ ਦੀ ਸਪਲਾਈ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸਟੇਜ ਦੀ ਸਜਾਵਟ ਅਤੇ ਬੱਚਿਆਂ ਲਈ ਰਿਫ੍ਰੈਸ਼ਮੈਂਟ ਦੇ ਪ੍ਰਬੰਧਾਂ ਸਬੰਧੀ ਸਬੰਧਿਤ ਅਧਿਕਾਰੀਆਂ ਨੂੂੰ ਵੀ ਆਦੇਸ਼ ਦਿੱਤੇ ਗਏ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾੲਤਿ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮ ਸਿੰਘ ਪੁਰੇਵਾਲ, ਮੁੱਖ ਖੇਤੀਬਾੜੀ ਅਫਸਰ ਸ: ਹਰਪਾਲ ਸਿੰਘ ਪੰਨੂ,ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।