ਇਸ ਤੋਂ ਪਹਿਲਾਂ 20 ਤੇ 21 ਜੁਲਾਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਗਰਜ ਨਾਲ ਛਿੱਟਾਂ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਲੁਧਿਆਣਾ /ਬੀ.ਐਨ.ਈ ਬਿਊਰੋ
ਮੌਨਸੂਨ ਦੌਰਾਨ ਪੱਛਮੀ ਗੜਬੜੀ ਦੀ ਸਰਗਰਮੀ ਕਾਰਨ ਸੂਬੇ ’ਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਨੇ ਪੰਜਾਬ ’ਚ ਬਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 22 ਤੇ 23 ਜੁਲਾਈ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋ ਸਕਦੀ ਹੈ। ਖ਼ਾਸ ਤੌਰ ’ਤੇ ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਸ਼ਹੀਦ ਭਗਤ ਸਿੰਘ ਨਗਰ, ਰੋਪੜ, ਮੋਹਾਲੀ, ਚੰਡੀਗੜ੍ਹ, ਮੋਗਾ ਤੇ ਫ਼ਰੀਦਕੋਟ ਸ਼ਾਮਿਲ ਹਨ।