ਪੰਜਾਬ ਵਿਜੀਲੈਂਸ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਸੋਮਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਭੇਜਿਆ ਨੋਟਿਸ

4676143
Total views : 5508261

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ ਬੀ.ਐਨ.ਈ ਬਿਊਰੋ

ਪੰਜਾਬ ਵਿਜੀਲੈਂਸ ਨੇ  ਮਨਪ੍ਰੀਤ ਸਿੰਘ ਬਾਦਲ ਨੂੰ ਨੋਟਿਸ ਭੇਜਿਆ ਹੈ।  ਵਿਜੀਲੈਂਸ ਬਠਿੰਡਾ ਵਿੱਚ  ਜਾਇਦਾਦ ਮਾਮਲੇ ਦੀ ਜਾਂਚ ਕਰ ਰਹੀ ਹੈ। ਵਿਜੀਲੈਂਸ ਨੇ ਸੋਮਵਾਰ ਨੂੰ ਸਵੇਰੇ 10 ਵਜੇ  ਪੇਸ਼ ਹੋਣ ਲਈ ਕਿਹਾ  ਹੈ।  

ਦਰਅਸਲ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਬਠਿੰਡਾ ਦੇ ਇੱਕ ਜਾਇਦਾਦ ਮਾਮਲੇ ਦੀ ਜਾਂਚ ਨੂੰ ਲੈ ਕੇ ਤਲਬ ਕੀਤਾ ਹੈ। ਅਸਲ ਵਿੱਚ ਮਨਪ੍ਰੀਤ ਬਾਦਲ ਕੋਲ ਕੁਝ ਸਰਕਾਰੀ ਜ਼ਮੀਨ ਹੈ, ਜੋ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਵੇਚ ਦਿੱਤੀ ਹੈ। ਵਿਜੀਲੈਂਸ ਨੇ ਇਸ ਜਾਇਦਾਦ ਦੀ ਖਰੀਦ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਭਾਜਪਾ ਵਿੱਚ ਸ਼ਾਮਲ ਹੋਏ ਮਨਪ੍ਰੀਤ ਬਾਦਲ ਖ਼ਿਲਾਫ਼ ਇਹ ਕਾਰਵਾਈ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਇਹ ਮਾਮਲਾ ਬਠਿੰਡਾ ਦੀ ਜਾਇਦਾਦ ਨਾਲ ਸਬੰਧਤ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਸੋਮਵਾਰ ਨੂੰ ਪੂਰੇ ਦਸਤਾਵੇਜ਼ਾਂ ਸਮੇਤ ਪੇਸ਼ ਹੋਣ ਲਈ ਕਿਹਾ ਹੈ। ਉਸ ‘ਤੇ ਪੁੱਡਾ ਦੀ ਜਾਇਦਾਦ ਘੱਟ ਰੇਟ ‘ਤੇ ਵੇਚਣ ਦਾ ਦੋਸ਼ ਸੀ। ਇਹ ਕੋਈ ਪਹਿਲੀ ਸ਼ਿਕਾਇਤ ਨਹੀਂ ਹੈ, ਜਿਸ ਵਿੱਚ ਸਿੰਗਲਾ ਦੁਆਰ ਮਨਪ੍ਰੀਤ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਵਲੋਂ ਮਨਪ੍ਰੀਤ ਬਾਦਲ ਜੋ ਕਿ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਵੀ ਰਹਿ ਚੁੱਕੇ ਹਨ, ਨੂੰ ਸੋਮਵਾਰ ਨੂੰ ਵਿਜੀਲੈਂਸ ਦਫਤਰ ‘ਚ ਤਲਬ ਕੀਤਾ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਵਿਜੀਲੈਂਸ ਮਨਪ੍ਰੀਤ ਬਾਦਲ ਖਿਲਾਫ ਕੀ ਕਾਰਵਾਈ ਕਰਦੀ ਹੈ।
Share this News