Total views : 5507559
Total views : 5507559
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਜੰਡਿਆਲਾ ਗੁਰੂ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਰਾਜ ਸਿੰਘ ਵਾਸੀ ਪਿੰਡ ਧਾਰੜ ਜ਼ਿਲ੍ਹਾ ਅੰਮ੍ਰਿਤਸਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਆਪਣੇ ਪਿੰਡ ਦੇ ਪ੍ਰੀਤਮ ਸਿੰਘ ਤੋਂ ਇੱਕ ਏਕੜ ਜ਼ਮੀਨ ਖਰੀਦੀ ਸੀ ਅਤੇ ਸ਼ਿਕਾਇਤਕਰਤਾ ਦੇ ਦਾਦਾ ਚਰਨ ਸਿੰਘ ਦੇ ਨਾਂ ‘ਤੇ ਜ਼ਮੀਨ ਦਾ ਇੰਤਕਾਲ ਦਰਜ ਹੋ ਗਿਆ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਤਕਰੀਬਨ ਇਕ ਮਹੀਨਾ ਪਹਿਲਾਂ ਉਸ ਨੂੰ ਪਤਾ ਲੱਗਾ ਕਿ ਜ਼ਮੀਨ ਦਾ ਇੰਤਕਾਲ ਉਸ ਦੇ ਦਾਦਾ ਚਰਨ ਸਿੰਘ ਦੀ ਬਜਾਏ ਗਲਤੀ ਨਾਲ ਸ਼ੇਰ ਸਿੰਘ ਦੇ ਨਾਂ ‘ਤੇ ਦਰਜ ਹੋ ਗਿਆ ਹੈ। ਜਦੋਂ ਉਸਨੇ ਗਲਤੀ ਸੁਧਾਰਨ ਲਈ ਪਟਵਾਰੀ ਹਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਸ ਨੇ ਇਸ ਦਰੁਸਤੀ ਬਦਲੇ ਪਟਵਾਰੀ ਨੇ 5000 ਰੁਪਏ ਰਿਸ਼ਵਤ ਮੰਗੀ।
ਸੁਖਰਾਜ ਸਿੰਘ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਦੀ ਟੀਮ ਨੇ ਅੱਜ ਟਰੈਪ ਲਗਾ ਕੇ ਉਕਤ ਦੋਸ਼ੀ ਪਟਵਾਰੀ ਹਰਪ੍ਰੀਤ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਪਟਵਾਰੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ-7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।