ਪਾਵਰਕਾਮ ਦੇ ਨਵਨਿਯੁਕਤ ਡਾਇਰੈਕਟਰ ਪ੍ਰੰਬਧਕੀ ਜਸਬੀਰ ਸਿੰਘ ਸੁਰਸਿੰਘ ਨੇ ਸ਼੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਨਤਮਸਕ ਹੋਕੇ ਕੱਢਿਆ ਰੋਡ ਸ਼ੌਅ

4879377
Total views : 5842411

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਤਰਨਤਾਰਨ /ਗੁਰਬੀਰ ਸਿੰਘ ਗੰਡੀ ਵਿੰਡ,ਜਸਬੀਰ ਲੱਡੂ

ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਪ੍ਰਬੰਧਕੀ ਨਿਯੁਕਤ ਕੀਤੇ ਗਏ ਜਸਬੀਰ ਸਿੰਘ ਢਿੱਲੋਂ ਸੁਰਸਿੰਘ ਸ਼ੁੱਕਰਵਾਰ ਨੂੰ ਆਪਣੇ ਵੱਡੀ ਗਿਣਤੀ ਸਮਰਥਕਾਂ, ਸ਼ੁਭ ਚਿੰਤਕਾ ਅਤੇ ਸਹਿਯੋਗੀਆਂ ਸਮੇਤ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਵਾਸਤੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਨਤਮਸਤਕ ਹੋਏ। ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਦੱਸ ਦਈਏ ਕਿ ਉਨ੍ਹਾਂ ਨੇ ਬੀਤੇ ਦਿਨ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ ਹੈ।

ਸ੍ਰੀ ਦਰਬਾਰ ਸਹਿਬ ਤਰਨਤਾਰਨ ਤੋਂ ਉਪਰੰਤ ਉਹ ਗੁਰੂਦੁਆਰਾ ਛਾਉਣੀ ਸਾਹਿਬ ਸੁਰਸਿੰਘ, ਜਨਮ ਅਸਥਾਨ ਧੰਨ ਧੰਨ ਬਾਬਾ ਦੀਪ ਸਿੰਘ ਪਹੂਵਿੰਡ ਵਿਖੇ ਵੀ ਨਤਮਸਕਤ ਹੋਏ। ਇਸ ਮੌਕੇ ਉਨ੍ਹਾਂ ਆਪਣੀ ਅਰਦਾਸ ਵਿਚ ਵਾਹਿਗੁਰੂ ਪਾਸੋਂ ਪੰਜਾਬ ਦੇ ਸਮੂੰਹ ਨਾਗਰਿਕਾਂ ਦੀ ਚੜ੍ਹਦੀਕਲਾ ਦੀ ਕਾਮਨਾ ਕੀਤੀ ਅਤੇ ਅਰਦਾਸ ਕੀਤੀ ਕਿ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਹੋਰ ਵਧੇਰੇ ਚੰਗੀਆਂ ਖਪਤਕਾਰ ਪੱਖੀ ਸਹੂਲਤਾਵਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਨੂੰ ਬਲ ਬਖਸ਼ਣ।

ਅੰਮ੍ਰਿਤਸਰ ਤੋਂ ਇਤਿਹਾਸਿਕ ਗੁਰਦੁਆਰਾ ਪਹੂਵਿੰਡ ਸਾਹਿਬ ਤਕ ਕਰੀਬ 70 ਕਿਲੋਮੀਟਰ ਦੇ ਰਸਤੇ ’ਚ ਵੱਖ ਵੱਖ ਸਮਾਜਿਕ, ਸਭਿਆਚਾਰਕ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਆਮ ਆਦਮੀ ਪਾਰਟੀ ਦੀਆਂ ਵੱਖ ਵੱਖ ਇਕਾਈਆਂ ਦੇ ਅਹੁਦੇਦਾਰਾਂ ਵੱਲੋਂ ਉਨ੍ਹਾਂ ਦਾ ਜੋਰਦਾਰ ਸਵਾਗਤ ਕਰਨ ਦੇ ਨਾਲ ਨਾਲ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਜਸਬੀਰ ਸਿੰਘ ਢਿੱਲੋਂ ਸੁਰਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਉਨ੍ਹਾਂ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਪ੍ਰਬੰਧਕੀ ਵਜੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਹ ਇਹ ਜਿੰਮੇਵਾਰੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ, ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।ਇਸ ਮੌਕੇ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ, ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ,ਕੁਲਵੰਤ ਸਿੰਘ ਠੱਠਗੜ੍ਹ ਭੱਠੇ ਵਾਲੇ, ਐਡਵੋਕੇਟ ਸੁਖਪਾਲ ਸਿੰਘ ਸੰਧੂ, ਚੇਅਰਮੈਨ ਦਿਲਬਾਗ ਸਿੰਘ ਸੰਧੂ ਪੀਏ ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਜੀਤ ਸਿੰਘ ਸੰਧੂ ਪੀਏ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਜ਼ਿਲ੍ਹਾ ਮੀਡੀਆ ਇੰਚਾਰਜ਼ ਹਰਪ੍ਰੀਤ ਸਿੰਘ ਧੁੰਨਾ, ਜ਼ਿਲ੍ਹਾ ਸ਼ੋਸ਼ਲ ਮੀਡੀਆ ਇੰਚਾਰਜ ਗੁਰਲਾਲ ਸਿੰਘ ਭਗਵਾਨਪੁਰਾ, ਕੁਲਦੀਪ ਸਿੰਘ ਮਥਰੇਵਾਲ, ਡਾ. ਕਸ਼ਮੀਰ ਸਿੰਘ, ਕਾਰਜ ਰੰਧਾਵਾ, ਮਾਸਟਰ ਤਸਵੀਰ ਸਿੰਘ, ਸ਼ਿੰਗਾਰਾ ਸਿੰਘ, ਮਨਜੀਤ ਸਿੰਘ ਵਰਨਾਲਾ, ਰੂਪ ਸੰਧੂ ਬਲਾਕ ਪ੍ਰਧਾਨ, ਰਣਧੀਰ ਸਿੰਘ, ਜ਼ਿਲ੍ਹਾ ਪ੍ਰਧਾਨ ਅੰਜੂ ਵਰਮਾ, ਰੁਪਿੰਦਰ ਕੌਰ ਸੰਧੂ, ਯਾਦਵਿੰਦਰ ਸਿੰਘ ਚਾਹਲ, ਤਜਿੰਦਰ ਹੈਰੀ, ਬਲਵਿੰਦਰ ਸਿੰਘ ਜੌਹਲ, ਦਵਿੰਦਰ ਸਿੰਘ ਰੰਧਾਵਾ, ਪ੍ਰੀਤ ਘਰਿਆਲਾ, ਦਲਵਿੰਦਰ ਸਿੰਘ, ਗੁਰਵਿੰਦਰ ਸਿੰਘ ਸਿਆਸੀ ਸਲਾਹਕਾਰ, ਦਿਲਬਾਗ ਸਿੰਘ, ਕੁਲਵੰਤ ਸਿੰਘ, ਤਰੁਨਵੀਰ ਸਿੰਘ, ਸੁਖਮਨਵੀਰ ਸਿੰਘ, ਬਾਬਾ ਗੁਰਸਾਬ ਸਿੰਘ, ਹਰਜੀਤ ਸਿੰਘ, ਮੁਖਤਿਆਰ ਸਿੰਘ, ਹਰਪਾਲ ਸਿੰਘ ਚੁੰਗ, ਮਹਾਂਵੀਰ ਸਿੰਘ, ਚਮਕੌਰ ਸਿੰਘ, ਰਾਣਾ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ।

Share this News