Total views : 5507562
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਲੁਧਿਆਣਾ /ਬੀ.ਐਨ.ਈ ਬਿਊਰੋ
ਪੰਜਾਬ ਵਿੱਚ ਭਾਰੀ ਮੀਂਹ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਮੀਂਹ ਦੇ ਬਾਵਜੂਦ ਨਮੀ ਕਾਰਨ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਮੌਸਮ ਵਿਭਾਗ ਨੇ 21 ਤੋਂ 24 ਜੁਲਾਈ ਤਕ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਵੀ ਕਾਲੇ ਬੱਦਲਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੌਸਮ ਦੇ ਪੂਰਵ ਅਨੁਮਾਨ ਮੁਤਾਬਕ ਅੱਜ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਦਰਮਿਆਨੇ ਤੋਂ ਭਾਰੀ ਮੀਂਹ ਪੈ ਸਕਦਾ ਹੈ। ਹਾਲਾਂਕਿ ਕੁਝ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ’ਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਹਾਲਾਂਕਿ ਇਸ ਤੋਂ ਬਾਅਦ 25 ਜੁਲਾਈ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਮੌਸਮ ਸਾਫ਼ ਹੋ ਜਾਵੇਗਾ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ’ਚ ਬੂੰਦਾਂਬਾਦੀ ਤੇ ਹਲਕਾ ਮੀਂਹ ਪੈ ਸਕਦਾ ਹੈ। ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ, ਪਠਾਨਕੋਟ ਤੇ ਫ਼ਿਰੋਜ਼ਪੁਰ ਜਦਕਿ ਦੁਪਹਿਰ ਸਮੇਂ ਜਲੰਧਰ ’ਚ ਮੀਂਹ ਪਿਆ। ਅੰਮ੍ਰਿਤਸਰ ’ਚ ਸਭ ਤੋਂ ਜ਼ਿਆਦਾ 22 ਮਿਲੀਮੀਟਰ ਅਤੇ ਫ਼ਿਰੋਜ਼ਪੁਰ ’ਚ ਸਭ ਤੋਂ ਘੱਟ 2.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।