





Total views : 5949081







Total views : 5949081ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਦੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ 29 ਜੁਲਾਈ ਨੂੰ ਛੁੱਟੀ ਰਹੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸੰਯਮ ਅਗਰਵਾਲ ਨੇ ਇਹ ਆਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ 29 ਜੁਲਾਈ ਸ਼ਨੀਵਾਰ ਨੂੰ ਮੁਹੱਰਮ ਦੇ ਮੱਦੇਨਜ਼ਰ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ/ਅਰਧ-ਸਰਕਾਰੀ ਦਫ਼ਤਰ, ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰੇ ਤੇ ਬੈਂਕ ਆਦਿ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਦਾਰਿਆਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।
