





Total views : 5839920







Total views : 5839920ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਖਡੂਰ ਸਾਹਿਬ /ਰਣਜੀਤ ਸਿੰਘ ਰਾਣਾਨੇਸ਼ਟਾ ,ਜਸਬੀਰ ਸਿੰਘ ਲੱਡੂ
ਪਿਛਲੇ ਸਮੇਂ ਦੌਰਾਨ ਸ਼ੌਮਣੀ ਅਕਾਲੀ ਦਲ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਹੋਰ ਮਜਬੂਤ ਕਰਨ ਲਈ ਲਗਾਤਾਰ ਮੀਟਿੰਗਾਂ ਜਾਰੀ ਹਨ ਜਿਸ ਦੇ ਦਰਮਿਆਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਮੂਹ ਸੀਨੀਅਰ ਅਕਾਲੀ ਆਗੂਆ ਵਲੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿੱਚ ਇੱਕ ਮੀਟਿੰਗ ਕੀਤੀ ਗਈ।
ਜਿਸ ਵਿਚ ਸ਼ੌਮਣੀ ਅਕਾਲੀ ਪਾਰਟੀ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪੰਜਾਬ ਸਵ੍ ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੀ ਸਰਕਾਰ ਸਮੇਂ ਪੂਰੇ ਪੰਜਾਬ ਵਿੱਚ ਕੀਤੇ ਹੋਏ ਅਨੇਕ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਸਵ੍ਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕੈਬਨਿਟ ਮੰਤਰੀ ਰਹਿਦੀਆਂ ਪੂਰੇ ਪੰਜਾਬ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡਾਂ ਵਿੱਚ ਰਿਕਾਰਡ ਤੌੜ ਕੰਮਾ ਦੀ ਵੀ ਸ਼ਲਾਘਾ ਕੀਤੀ ਗਈ।
ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਹੋਈ ਵਿਸ਼ੇਸ਼ ਮੀਟਿੰਗ- ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਰਿਕਾਰਡ ਤੋੜ ਕੰਮਾਂ ਦੀ ਕੀਤੀ ਸ਼ਲਾਘਾ
ਇਸ ਮੌਕੇ ਅਕਾਲੀ ਆਗੂਆਂ ਵੱਲੋਂ ਭਵਿੱਖ ਵਿੱਚ ਸ਼ੌਮਣੀ ਅਕਾਲੀ ਦਲ ਪਾਰਟੀ ਨੂੰ ਬੂਥ ਲੈਵਲ ਤੇ ਮਜ਼ਬੂਤ ਕਰਨ ਅਤੇ ਪਾਰਟੀ ਨੂੰ ਹੋਰ ਤਰੱਕੀ ਦੇ ਰਾਹ ਵੱਲ ਲਿਜਾਣ ਲਈ ਅਕਾਲੀ ਆਗੂਅਾਂ ਵੱਲੋਂ ਵਖਰੇ ਵਖਰੇ ਸੁਝਾਅ ਦਿੱਤੇ ਗਏ। ਹਲਕੇ ਦੇ ਮੋਹਤਬਰਾਂ ਅਤੇ ਅਕਾਲੀ ਵਰਕਰਾਂ ਵੱਲੋਂ ਪਾਰਟੀ ਦੇ ਪ੍ਰਤੀ ਆਗਾਹ ਵਧੂ ਸੋਚ ਰੱਖਦਿਆਂ ਬਹੁਤ ਸਾਰੇ ਸੁਝਾਅ ਦਿੱਤੇ ਗਏ । ਜਿਸ ਨੂੰ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਜ਼ਰੀਏ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਆ ਹੈ ਕਿ ਪੰਜਾਬ ਦੇ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੌਹ ਭੰਗ ਹੋ ਚੁੱਕਾ ਹੈ ।
ਹੜ ਪੀੜਤਾਂ ਦੀ ਮਦਦ ਕਰਨ ਵਿੱਚ ਸਰਕਾਰ ਬੁਰੀ ਤਰ੍ਹਾਂ ਨਾ ਕਾਮਯਾਬ ਹੋਈ ਹੈ । ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸ਼ੌਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਬਹੁਤ ਮਿਹਨਤ ਕਰਨਗੇ। ਇਸ ਮੌਕੇ ਅਲਵਿੰਦਰਪਾਲ ਸਿੰਘ ਪੱਖੋਕੇ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ , ਬਲਵਿੰਦਰ ਸਿੰਘ ਵੈਂੲੀਂ ਪੂੰੲੀਂ ਮੈਂਬਰ ਸ਼੍ਰੋਮਣੀ ਕਮੇਟੀ , ਗੁਰਸੇਵਕ ਸਿੰਘ ਸ਼ੇਖ਼ ਜ਼ਿਲਾ ਪ੍ਰਧਾਨ ਯੂਥ ਅਕਾਲੀ ਦਲ ਤਰਨਤਾਰਨ , ਰਮਨਦੀਪ ਸਿੰਘ ਭਰੋਵਾਲ ਮੀਤ ਪ੍ਰਧਾਨ , ਕੁਲਦੀਪ ਸਿੰਘ ਔਲਖ ਜੱਥੇਬੰਦਕ ਸਕੱਤਰ , ਗਿਆਨ ਸਿੰਘ ਸ਼ਹਿਬਾਜ਼ਪੁਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ , ਸਤਨਾਮ ਸਿੰਘ ਚੋਹਲਾ ਸਾਹਿਬ ਬਲਾਕ ਸੰਮਤੀ ਮੈਂਬਰ , ਦਿਲਬਾਗ ਸਿੰਘ ਕਾਹਲਵਾਂ ਸਾਬਕਾ ਸਰਪੰਚ , ਕੁਲਦੀਪ ਸਿੰਘ ਸਾਬਕਾ ਡੀਐਸਪੀ ਜਾਮਾਰਾਏ , ਸੁਲੱਖਣ ਸਿੰਘ ਭੈਲ ਸਾਬਕਾ ਸਰਪੰਚ, ਅਮਰੀਕ ਸਿੰਘ ਪੱਖੋਕੇ ਸਾਬਕਾ ਚੇਅਰਮੈਨ , ਬਲਦੇਵ ਸਿੰਘ ਪੰਡੋਰੀ ਗੋਲਾ ਸਾਬਕਾ ਚੇਅਰਮੈਨ , ਸੁਖਜਿੰਦਰ ਸਿੰਘ ਲਾਡੀ ਸਾਬਕਾ ਬਲਾਕ ਸੰਮਤੀ ਮੈਂਬਰ ਖਡੂਰ ਸਾਹਿਬ , ਰਣਜੀਤ ਸਿੰਘ ਪੱਪੂ ਖਡੂਰ ਸਾਹਿਬ , ਕੁਲਦੀਪ ਸਿੰਘ ਲਹੌਰੀਆਂ ਸਾਬਕਾ ਸਰਪੰਚ ਗੋਇੰਦਵਾਲ ਸਾਹਿਬ , ਬਾਬਾ ਲੱਖਾ ਸਿੰਘ ਨੌਰੰਗਾਬਾਦ, ਬਾਬਾ ਗੁਰਭੇਜ ਸਿੰਘ ਸਾਬਕਾ ਸਰਪੰਚ ਕੱਲਾ, ਸੁਲਤਾਨ ਸਿੰਘ ਨੌਰੰਗਾਬਾਦ , ਅੰਗਰੇਜ਼ ਸਿੰਘ ਕੱਲਾ , ਮਨਪ੍ਰੀਤ ਸਿੰਘ ਭੈਲ ਸਰਕਲ ਪ੍ਰਧਾਨ ਅਤੇ ਹੋਰ ਬਹੁਤ ਅਕਾਲੀ ਵਰਕਰ ਹਾਜਰ ਸਨ।