Total views : 5505966
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ
ਪਿਛਲ਼ੇ ਦਿਨੀਂ ਹੋਈ ਭਾਰੀ ਬਾਰਸ਼ ਕਰਕੇ ਜ਼ਿਲ੍ਹਾ ਤਰਨ ਤਾਰਨ, ਤਹਿਸੀਲ ਖਡੂਰ ਸਾਹਿਬ ਦੇ ਪਿੰਡ ਕੱਲ੍ਹਾ ਵਾਸੀ ਸ੍ਰੀ ਗੁਰਨਾਮ ਸਿੰਘ ਪੁੱਤਰ ਸ੍ਰੀ ਬਲਵੰਤ ਸਿੰਘ ਦੇ ਘਰ ਦੀ ਛੱਤ ਅਚਾਨਕ ਡਿੱਗੀ ਗਈ, ਜਿਸ ਨਾਲ ਉਸ ਦਾ ਘਰੇਲੂ ਸਮਾਨ ਵੀ ਖਰਾਬ ਹੋ ਗਿਆ ਸੀ।ਇਸ ਦਾ ਤੁਰੰਤ ਨੋਟਿਸ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਦੇ ਆਦੇਸ਼ਾਂ ਅਨੁਸਾਰ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਨੇ ਆਪ ਜਾ ਕੇ ਮੌਕਾ ਦੇਖਿਆ ਅਤੇ ਪੀੜ੍ਹਤ ਪਰਿਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ।
ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਨੇ ਆਪ ਜਾ ਕੇ ਦੇਖਿਆ ਮੌਕਾ
ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੀੜ੍ਹਤ ਪਰਿਵਾਰ ਨੂੰ ਜ਼ਰੂਰੀ ਘਰੇਲੂ ਸਮਾਨ ਅਤੇ ਲੋੜੀਂਦਾ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ ਅਤੇ ਬਹੁਤ ਜਲਦੀ ਹੀ ਘਰ ਦੀ ਛੱਤ ਪਾ ਕੇ ਦਿੱਤੀ ਜਾ ਰਹੀ ਹੈ ਤਾਂ ਜੋ ਕੁਦਰਤੀ ਆਫ਼ਤ ਦੇ ਇਸ ਮੌਕੇ ‘ਤੇ ਪ੍ਰਭਾਵਿਤ ਪਰਿਵਾਰ ਨੂੰ ਰਾਹਤ ਪਹੁੰਚਾਈ ਜਾ ਸਕੇ।ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਨੁਮਾਇੰਦੇ ਦਿਲਬਾਗ਼ ਸਿੰਘ ਵੀ ਉਹਨਾਂ ਦੇ ਨਾਲ ਸਨ।