Total views : 5505455
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਝਬਾਲ/ਗੁਰਬੀਰ ਸਿੰਘ ਗੰਡੀ ਵਿੰਡ
ਸ਼੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ੍ਰ: ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸਾਹਿਬ ਦੇ ਸਹਿਯੋਗ ਨਾਲ ਸਤਿਕਾਰ ਯੋਗ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਵੱਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਖੂਹ ਨੂੰ ਪੁਰਾਤਨ ਦਿੱਖ ਦੇ ਕੇ ਬਹੁਤ ਹੀ ਵਧੀਆ ਢੰਗ ਨਾਲ ਫੂਲਾਂ ਬੂਟਿਆਂ ਅਤੇ ਦਰੱਖਤਾ ਦੀ ਸਜਾਵਟ ਆਦਿ ਕਰਨ ਦੇ ਕਾਰਜਾਂ ਦੀ ਕਾਰ ਸੇਵਾ ਅੱਜ ਆਰੰਭ ਕੀਤੀ ਗਈ ਹੈ ।
ਇਸ ਸਮੇਂ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਵੱਲੋਂ ਜਥੇਦਾਰ ਬਾਬਾ ਗੁਰਪ੍ਰੀਤ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਅਤੇ ਸਮੂੰਹ ਇਲਾਕਾ ਨਿਵਾਸੀ ਸੰਗਤਾਂ ਦੀ ਹਾਜ਼ਰੀ ਵਿੱਚ ਭਾਈ ਨਿਸ਼ਾਨ ਸਿੰਘ ਜੀ ਹੈੱਡ ਗ੍ਰੰਥੀ ਵੱਲੋਂ ਅਰਦਾਸ ਬੇਨਤੀ ਕਰਕੇ ਸੇਵਾ ਦੇ ਮਹਾਨ ਕਾਰਜ ਦੀ ਆਰੰਭਤਾ ਕੀਤੀ ਗਈ ਇਸ ਮੋਕੇ ਸ੍ਰ: ਗੁਰਬਚਨ ਸਿੰਘ ਕਰਮੂਵਾਲ ਮੈਂਬਰ ਸ਼੍ਰੋ: ਕਮੇਟੀ ਬਾਬਾ ਨਿਰਮਲ ਸਿੰਘ ਜੀ ਮੈਂਬਰ ਸ਼੍ਰੋ: ਕਮੇਟੀ ਬਾਬਾ ਸ਼ੁਬੇਗ ਸਿੰਘ ਕਾਰ ਸੇਵਾ ਵਾਲੇ ,ਬਾਬਾ ਸੋਹਨ ਸਿੰਘ ,ਬਾਬਾ ਮਨੋਹਰ ਸਿੰਘ , ਭਾਈ ਬਲਕਾਰ ਸਿੰਘ ,ਮੈਨੇਜਰ ਗੁਰਾ ਸਿੰਘ, ਸੁਖਪਾਲ ਸਿੰਘ ਠੱਠਾ ਅਕਾਊਟੈਂਟ, ਬਾਬਾ ਨਿਸ਼ਾਨ ਸਿੰਘ ਹੈੱਡ ਗ੍ਰੰਥੀ, ਬਾਬਾ ਸੋਹਣ ਸਿੰਘ, ਕਸ਼ਮੀਰ ਸਿੰਘ ਭੁੱਚਰ, ਬਿਕਰਮਜੀਤ ਸਿੰਘ ਸੁਰਸਿੰਘ,ਅਤੇ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ ਮੈਨੇਜਰ ਗੁਰਾ ਸਿੰਘ ਵੱਲੋ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ।