ਕਾਰਗਿਲ ਵਿਜੇ ਦਿਵਸ ਮੌਕੇ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ, ਸ਼ਹੀਦਾਂ ਦੇ ਪਰਿਵਾਰ ਦੀ ਪੈਨਸ਼ਨ ‘ਚ ਕੀਤਾ ਵਾਧਾ

4674275
Total views : 5505354

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਜਸਕਰਨ ਸਿੰਘ ਗੰਡੀ ਵਿੰਡ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ   ਅੰਮ੍ਰਿਤਸਰ ‘ਚ ਕਾਰਗਿਲ ਵਿਜੈ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੰਦੇ ਹੋਏ ਵੱਡੇ ਐਲਾਨ ਕੀਤੇ। ਉਨ੍ਹਾਂ ਐਲਾਨ ਕੀਤਾ ਕਿ ਜਿਹੜੇ ਜਵਾਨ ਕਿਸੇ ਹੋਰ ਹਾਦਸੇ ‘ਚ ਜ਼ਖਮੀ ਹੋ ਜਾਂਦੇ ਹਨ, ਉਨ੍ਹਾਂ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।ਪੰਜਾਬ ਸਟੇਟ ਵਾਰ ਹੀਰੋਜ ਮੈਮੋਰੀਅਲ ਐਂਡ ਮਿਊਜ਼ੀਅਮ ਵਿੱਚ ਸ਼ਹੀਦਾਂ ਨੂੰ ਸਲਿਊਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਸ਼ਰਧਾਂਜਲੀ ਦਿੱਤੀ । ਉਨ੍ਹਾਂ ਨੇ ਸ਼ਹੀਦ ਜਵਾਨਾਂ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਜਿਨ੍ਹਾਂ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਨੌਜਵਾਨਾਂ ਨੇ ਬਹਾਦੁਰੀ ਨਾ ਦਿਖਾਈ ਹੁੰਦੀ ਤਾਂ ਅੱਜ ਦੇਸ਼ ਦਾ ਨਕਸ਼ਾ ਕੁਝ ਹੋਰ ਹੀ ਹੁੰਦਾ।

ਇਸ ਮੌਕੇ ਸ਼ਹੀਦਾਂ ਲਈ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸੇ ਵੀ ਹਾਦਸੇ ਵਿਚ ਸ਼ਹੀਦ ਹੋਣ ‘ਤੇ ਫੌਜ ਮੁਲਾਜ਼ਮਾਂ ਨੂੰ ਐਕਸ ਗ੍ਰੇਸ਼ੀਆ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਜ਼ਖਮੀ ਹੋਇਆ ਤਾਂ 10 ਲੱਖਰੁਪਏ ਦਿੱਤੇ ਜਾਣਗੇ ਜੋ 50 ਫੀਸਦੀ ਹੋਵੇਗਾ। ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਸ਼ਹੀਦ ਦੇ ਪਰਿਵਾਰ ਦੀ ਪੈਨਸ਼ਨ 6 ਹਜ਼ਾਰ ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਗਈ ਹੈ। 51 ਤੋਂ 75 ਫੀਸਦੀ ਤੱਕ ਜ਼ਖਮੀ ਹੋਣ ‘ਤੇ ਸਰਕਾਰ 20 ਲੱਖ ਰੁਪਏ ਰਕਮ ਦੇਵੇਗੀ। ਜੇਕਰ 75 ਤੋਂ 99 ਫੀਸਦੀ ਤੱਕ ਜ਼ਖਮੀ ਹੋਣਗੇ ਤਾਂ ਉਨ੍ਹਾਂ ਨੂੰ 40 ਲੱਖ ਰੁਪਏ ਦਿੱਤੇ ਜਾਣਗੇ।

ਹੋਰ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਅਸੀਂ ਸੁੱਤੇ ਹੁੰਦੇ ਹਾਂ ਤਾਂ ਸਾਡੇ ਫੌਜੀ ਜਵਾਨ ਗੰਗਾਨਗਰ ਤੇ ਜੈਸਲਮੇਰ ਦੇ ਟਿੱਬਿਆਂ ‘ਤੇ 50 ਡਿਗਰੀ ਸੈਲਸੀਅਸ ਤਾਪਮਾਨ ‘ਤੇ ਦੇਸ਼ ਦੀ ਰੱਖਿਆ ਲਈ ਤਿਆਰ ਰਹਿੰਦੇ ਹਨ।

ਅਸੀਂ ਸਰਦੀਆਂ ਦੇ ਮੌਸਮ ‘ਚ ਆਪਣੇ ਘਰਾਂ ‘ਚ ਹੀਟਰ ਲਗਾਉਂਦੇ ਹਾਂ, ਉਦੋਂ ਕਾਰਗਿਲ ਦੀਆਂ ਪਹਾੜੀਆਂ ‘ਤੇ ਸਾਡੇ ਜਵਾਨ ਦੇਸ਼ ਦੀ ਆਨ ਤੇ ਬਾਨ ਦੀ ਰਾਖੀ ਲਈ ਮਾਇਨਸ 40 ਡਿਗਰੀ ਤਾਪਮਾਨ ‘ਤੇ ਦੇਸ਼ ਦਾ ਝੰਡਾ ਚੁੱਕ ਕੇ ਖੜ੍ਹੇ ਰਹਿੰਦੇ ਹਨ। ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਜਵਾਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸੁੱਤੇ ਹੁੰਦੇ ਹਾਂ ਤਾਂ ਸਾਡੇ ਫੌਜੀ ਜਵਾਨ ਗੰਗਾਨਗਰ ਤੇ ਜੈਸਲਮੇਰ ਦੇ ਟਿੱਬਿਆਂ ‘ਤੇ 50 ਡਿਗਰੀ ਸੈਲਸੀਅਸ ਤਾਪਮਾਨ ‘ਤੇ ਦੇਸ਼ ਦੀ ਰੱਖਿਆ ਲਈ ਤਿਆਰ ਰਹਿੰਦੇ ਹਨ। ਅਸੀਂ ਸਰਦੀਆਂ ਦੇ ਮੌਸਮ ‘ਚ ਆਪਣੇ ਘਰਾਂ ‘ਚ ਹੀਟਰ ਲਗਾਉਂਦੇ ਹਾਂ, ਉਦੋਂ ਕਾਰਗਿਲ ਦੀਆਂ ਪਹਾੜੀਆਂ ‘ਤੇ ਸਾਡੇ ਜਵਾਨ ਦੇਸ਼ ਦੀ ਆਨ ਤੇ ਬਾਨ ਦੀ ਰਾਖੀ ਲਈ ਮਾਇਨਸ 40 ਡਿਗਰੀ ਤਾਪਮਾਨ ‘ਤੇ ਦੇਸ਼ ਦਾ ਝੰਡਾ ਚੁੱਕ ਕੇ ਖੜ੍ਹੇ ਰਹਿੰਦੇ ਹਨ। ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਜਵਾਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ

ਸ਼ਹੀਦ ਭਗਤ ਸਿੰਘ ਨੂੰ 23 ਸਾਲ ਦੀ ਉਮਰ ‘ਚ ਫਾਂਸੀ ਦਿੱਤੀ ਗਈ ਸੀ ਪਰ ਅੱਜ ਵੀ ਸਾਡੇ ਦਿਲਾਂ ਵਿਚ ਜ਼ਿੰਦਾ ਹੈ। ਕਾਰਗਿਲ ਦੀ ਜੰਗ ਦੌਰਾਨ ਮੈਂ ਬਤੌਰ ਕਲਾਕਾਰ ਪਟਿਆਲੇ ਰਹਿੰਦਾ ਸੀ। ਪਟਿਆਲਾ ‘ਚ ਕੈਂਟ ਏਰੀਆ ਹੈ। ਅਸੀਂ ਕਲਾਕਾਰਾਂ ਨੂੰ ਬੁਲਾ ਕੇ ਕਾਰਗਿਲ ਦੇ ਸ਼ਹੀਦਾਂ ਲਈ ਇਕ ਸ਼ੋਅ ਕਰਵਾਇਆ। ਜਿੰਨੇ ਪੈਸੇ ਜਮ੍ਹਾਂ ਹੋਏ ਆਰਮੀ ਨੂੰ ਦਿੱਤੇ ਗਏ। ਇਹ ਸਾਡਾ ਫਰਜ਼ ਸੀ ਅਹਿਸਾਨ ਨਹੀਂ। ਆਜ਼ਾਦੀ ਪ੍ਰਾਪਤ ਕਰਨ ਲਈ ਕੁਰਬਾਨੀਆਂ ਦਿੱਤੀਆਂ ਤੇ ਅੱਜ ਅਸੀਂ ਇਸ ਨੂੰ ਆਜ਼ਾਦੀ ਸੰਭਾਲਣ ਲਈ ਵੀ ਤਿਆਰ ਹਾਂ।ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਾਰੇ ਪਤਵੰਤਿਆਂ ਨੂੰ ਇਸ ਸਮਾਗਮ ਵਿੱਚ ਜੀ ਆਇਆਂ ਕਿਹਾ ਅਤੇ ਕਾਰਗਿਲ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਾਤ ਭੂਮੀ ਦੀ ਰਾਖੀ ਦੀ ਖਾਤਰ ਕੁਰਬਾਨ ਹੋਣ ਵਾਲੇ ਮਹਾਨ ਸ਼ਹੀਦਾਂ ਦੇ ਸਤਿਕਾਰ ਵਿਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ ਇਨ੍ਹਾਂ ਨਾਇਕਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਵੀ ਹਾਜ਼ਰ ਸਨ।
Share this News