





Total views : 5620272








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਟਾਲਾ/ ਵਿਸ਼ਾਲ ਮਲਹੋਤਰਾ
ਐਸ.ਐਸ.ਪੀ. ਬਟਾਲਾ ਅਸ਼ਵਨੀ ਗੋਟਿਆਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸ.ਪੀ. ਇੰਨਵੈਸਟੀਗੇਸ਼ਨ, ਬਟਾਲਾ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਡੀ.ਐਸ.ਪੀ. ਡੀ ਬਟਾਲਾ ਇੰਚਾਰਜ ਸੀ.ਆਈ.ਏ.ਸਟਾਫ ਬਟਾਲਾ ਮੁੱਖ ਅਫਸਰ ਥਾਣਾ ਕਾਦੀਆਂ ਦੀਆਂ ਵੱਖ- ਵੱਖ ਟੀਮਾਂ ਬਣਾ ਕੇ ਸਮਾਜ ਵਿਰੋਧੀ ਅਨਸਰਾਂ ਖਿਲ਼ਾਫ ਕੀਤੇ ਗਏ ਅਪਰੇਸ਼ਨ ਵਿੱਚ ਉਸ ਸਮੇਂ ਭਾਰੀ ਕਾਮਯਾਬੀ ਮਿਲੀ ਜਦੋ ਵਿਆਕਤੀਆ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜੇ ਵਿੱਚੋਂ ਨਜਾਇਜ ਅਸਲੇ ਦੀ ਭਾਰੀ ਖੇਪ ਬ੍ਰਾਮਦ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨੂੰ ਦੱਸਦਿਆਂ ਐਸਪੀ ਡੀ ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਦੋਸ਼ੀਆਂ ਕੋਲੋਂ ਪੰਜ ਪਿਸਟਲ 32 ਬੋਰ ਦੇਸੀ ਸਮੇਤ ਮੈਗਜ਼ੀਨ ਅਤੇ 6 ਰੋਂਦ ਬ੍ਰਾਮਦ ਕੀਤੇ ਹਨ । ਇਹ ਅਸਲਾ ਇੰਦੌਰ (ਮੱਧ ਪ੍ਰਦੇਸ਼) ਤੋਂ ਲੋਕ ਆਏ ਸਨ। ਇਸ ਕੇਸ ਦੀ ਤਫਤੀਸ਼ ਦੌਰਾਨ 04 ਹੋਰ ਵਿਆਕਤੀ ਨਾਮਜਦ ਕੀਤੇ ਗਏ ਹਨ। ਗ੍ਰਿਫਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਵਾਪਸੀ ਰਿਮਾਂਡ ਹਾਸਲ ਗਿਆ ਹੈ। ਮੁਕੱਦਮਾ ਦੀ ਤਫਤੀਸ ਅਤੇ ਪੁੱਛ-ਗਿੱਛ ਦੋਸ਼ੀਆਨ ਜਾਰੀ ਹੈ।