ਪਾਵਰਕਾਮ ਦੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਢਿਲੋ(ਸੁਰਸਿੰਘ) ਨੇ ਖਪਤਕਾਰਾਂ ਦੀ ਸੁਣੀਆਂ ਮੁਸ਼ਕਿਲਾਂ ਤੇ ਕੀਤਾ ਹੱਲ

4675348
Total views : 5506910

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਝਬਾਲ/ਗੁਰਬੀਰ ਸਿੰਘ ਗੰਡੀ ਵਿੰਡ

ਅੱਜ ਜਸਬੀਰ ਸਿੰਘ ਸੁਰਸਿੰਘ ਪ੍ਰਬੰਧਕੀ ਡਾਇਰੈਕਟਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ  ਵਲੋਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਵਿਖੇ ਅੱਧੀ ਦਰਜਨ ਪਿੰਡਾਂ ਦੇ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ਤੇ ਉਨ੍ਹਾਂ ਦਾ ਹੱਲ ਕਰਵਾਇਆ ਗਿਆ।

ਇਸ ਮੌਕੇ ਇਸ ਮੌਕੇ ਉਨ੍ਹਾਂ ਨੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਚੋਰੀ ਨਾਂ ਕਰਨ ਦੀ  ਅਪੀਲ ਕੀਤੀ ਅਤੇ ਬਿਜਲੀ ਖਪਤਕਾਰਾਂ ਨੂੰ  ਪਾਵਰਕਾਮ  ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ  ਪ੍ਰਰਿਆ ।ਇਸ ਮੌਕੇ ਉਨ੍ਹਾਂ ਨੇ ਅਮਰਕੋਟ ਦੀ ਬਿਜਲੀ ਦੀ ਸਮੱਸਿਆਂ ਦੂਰ ਕਰਦਿਆਂ ਅੱਡੇ ਦੀ ਚੌਵੀ ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਭਰੋਸਾ ਦਿੱਤਾ।

ਇਸੇ ਤਰ੍ਹਾਂ ਉਨ੍ਹਾਂ ਦਾਸੂਵਾਲ, ਵਲਟੋਹਾ, ਅਬਾਦੀ ਅਮਰਕੋਟ, ਕਲੰਝਰ ਉਤਾੜ,ਲਾਖਣਾ ਆਦਿ ਖਪਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਨਾਲ ਆਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉੱਚ ਅਧਿਕਾਰੀਆਂ ਵਲੋਂ ਤੁਰੰਤ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਹੈ।ਇਸ ਮੌਕੇ ਉਨ੍ਹਾਂ ਪਾਵਰਕਾਮ ਤਰਨਤਾਰਨ ਸੰਚਾਲਨ ਹਲਕ ਦੇ ਨਿਗਰਾਨ ਇੰਜੀਨੀਅਰ ਇੰਜ:ਮੋਹਿੰਦਰਪ੍ਰੀਤ ਸਿੰਘ , ਐਕਸੀਅਨ ਹਰਪ੍ਰੀਤ ਸਿੰਘ ਸੰਧੂ,ਐਸ ਡੀ ਓ ਅਮਰਕੋਟ ਰਾਜਬੀਰ ਸਿੰਘ ਤੋਂ ਇਲਾਵਾ ਵੱਖ ਵੱਖ ਉੱਚ ਅਧਿਕਾਰੀ ਵੀ ਹਾਜ਼ਰ ਸਨ।

Share this News