Total views : 5506733
Total views : 5506733
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਮੋਹਾਲੀ /ਬੀ.ਐਨ.ਈ ਬਿਊਰੋ
ਫ਼ਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਸ਼ੀਲ ਨਾਥ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਮੁਅੱਤਲੀ ਦੇ ਹੁਕਮ ਪ੍ਰਿੰਸੀਪਲ ਸਕੱਤਰ ਸਕੂਲ ਸਿੱਖਿਆ ਸੀਮਾ ਜੈਨ ਨੇ ਜਾਰੀ ਕੀਤੇ ਹਨ।
ਉਹ ਪਿਛਲੇ ਦਿਨੀਂ ਸਪੈਸ਼ਲ ਸਕੱਤਰ ਸਕੂਲ ਸਿੱਖਿਆ ਵੱਲੋਂ ਸੱਦੀਆਂ ਬੈਠਕਾਂ ’ਚ ਹਾਜ਼ਰ ਨਹੀਂ ਹੋ ਸਕੇ, ਜਿਸ ਕਰਕੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਉਹ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਾਲੀ ਰਹਿ ਚੁੱਕੇ ਹਨ।
9 ਮਈ 2022 ਨੂੰ ਉਨ੍ਹਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.) ਫਤਿਹਗੜ੍ਹ ਸਾਹਿਬ ਦਾ ਚਾਰਜ ਦਿੱਤਾ ਗਿਆ ਸੀ। ਇਸ ਬਾਬਤ ਵਿਭਾਗ ਨੇ ਪੁਰਾਣੇ ਹੁਕਮਾਂ ’ਚ ਸੋਧ ਕਰਦਿਆਂ ਉਨ੍ਹਾਂ ਦੀ ਥਾਂ ਸੰਗੀਤਾ ਸ਼ਰਮਾ ਡਾਇਰੈਕਟਰ ਐਲੀਮੈਂਟਰੀ ਸਿੱਖਿਆ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਾ ਵੀ ਵਾਧੂ ਚਾਰਜ ਦੇ ਦਿੱਤਾ ਹੈ।