ਹੁਣ ਘਰ-ਘਰ ਪਹੁੰਚੇਗਾ ਆਟਾ/ਦਾਲ, ਪੰਜਾਬ ਕੈਬਨਿਟ ਵੱਲੋਂ ਨਵੀਂ ਪ੍ਰਣਾਲੀ ਨੂੰ ਮਿਲੀ ਪ੍ਰਵਾਨਗੀ

4675238
Total views : 5506753

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ

ਲਾਭਪਾਤਰੀਆਂ ਨੂੰ ਆਟਾ/ਕਣਕ ਘਰਾਂ ਵਿੱਚ ਪੁੱਜਦੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਮਾਡਲ ਫੇਅਰ ਪ੍ਰਾਈਸ ਸ਼ਾਪਸ ਦੇ ਸੰਕਲਪ ਦੀ ਸ਼ੁਰੂਆਤ ਦੀ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਲਾਭਪਾਤਰੀਆਂ ਦੇ ਘਰਾਂ ਵਿੱਚ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਦੀ ਵੰਡ ਲਈ ਸੋਧੀ ਹੋਈ ਵਿਧੀ ਨੂੰ ਵੀ ਪ੍ਰਵਾਨਗੀ ਦਿੱਤੀ।

ਆਟਾ/ਕਣਕ ਦੀ ਵੰਡ ਖੁੱਲ੍ਹੀ ਮਾਤਰਾ, ਸਹੀ ਤੋਲ ਵਿੱਚ, ਰਾਸ਼ਨ ਡਿੱਪੂਆਂ ਤੋਂ ਜਾਂ ਰਾਸ਼ਨ ਡਿੱਪੂ ਹੋਲਡਰ ਵੱਲੋਂ ਵਿਸ਼ੇਸ਼ ਸੀਲਬੰਦ ਪੈਕਟਾਂ ਵਿੱਚ ਲਾਭਪਾਤਰੀਆਂ ਦੇ ਘਰਾਂ ਦੇ ਦਰਵਾਜ਼ੇ ਜਾਂ ਨਜ਼ਦੀਕੀ ਮੋਟਰ ਪੁਆਇੰਟ ਉਤੇ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਲਾਭਪਾਤਰੀ ਲਈ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਪ੍ਰਾਪਤ ਕਰਨ ਦਾ ਇਹ ਜ਼ਿਆਦਾ ਸਨਮਾਨਜਨਕ ਤਰੀਕਾ ਹੋਵੇਗਾ ਕਿਉਂਕਿ ਲਾਭਪਾਤਰੀ ਨੂੰ ਖ਼ਾਸ ਤੌਰ ਉਤੇ ਖ਼ਰਾਬ ਮੌਸਮ ਦੇ ਹਾਲਾਤ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹਾ ਹੋਣ ਦੀ ਲੋੜ ਨਹੀਂ ਰਹੇਗੀ।

ਆਟਾ ਤੇ ਕਣਕ ਦੇਣ ਸਮੇਂ ਸਾਰੀਆਂ ਲੋੜੀਦੀਆਂ ਸ਼ਰਤਾਂ ਜਿਵੇਂ ਕਿ ਬਾਇਓ ਮੀਟਿਰਿਕ ਪੜਤਾਲ, ਲਾਭਪਾਤਰੀ ਨੂੰ ਪ੍ਰਿੰਟ ਕੀਤੀ ਵਜ਼ਨ ਰਸੀਦ ਅਤੇ ਹੋਰ ਜ਼ਰੂਰਤਾਂ ਪੂਰੀਆਂ ਕਰਨੀਆਂ ਯਕੀਨੀ ਬਣਾਈਆਂ ਜਾਣਗੀਆਂ।

ਹੋਮ ਡਿਲੀਵਰੀ ਸੇਵਾ, ਮਾਡਲ ਫੇਅਰ ਪ੍ਰਾਈਸ ਸ਼ਾਪ ਦੀ ਧਾਰਨਾ ਨੂੰ ਪੇਸ਼ ਕਰੇਗੀ, ਜੋ ਰਾਜ ਦੀ ਸਿਖਰਲੀ ਸਹਿਕਾਰੀ ਸਭਾ ‘ਦਿ ਪੰਜਾਬ ਸਟੇਟ ਕੋਆਪ੍ਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ’ ਵੱਲੋਂ ਚਲਾਈਆਂ ਜਾਣਗੀਆਂ ਕਿਉਂਕਿ ਇਹ ਮੋਹਰੀ ਸਹਿਕਾਰੀ ਅਦਾਰਾ ਹੋਣ ਦੇ ਨਾਲ-ਨਾਲ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਸਹਿਕਾਰੀ ਸੰਸਥਾਵਾਂ ਨੂੰ ਤਰਜੀਹ ਦਿੱਤੀ ਜਾਣੀ ਬਣਦੀ ਹੈ। ਪੰਜਾਬ ਰਾਜ ਸਹਿਕਾਰੀ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ ਵੱਲੋਂ ਚਲਾਏ ਜਾ ਰਹੇ ਮਾਡਲ ਫੇਅਰ ਪ੍ਰਾਈਸ ਸ਼ਾਪਸ ਵੱਲੋਂ ਲਾਭਪਾਤਰੀਆਂ ਦੇ ਘਰ ਤੱਕ ਪੈਕ ਕੀਤੀ ਕਣਕ/ਪੈਕ ਕੀਤੇ ਆਟੇ ਦੀ ਸਪਲਾਈ ਕਰਨ ਲਈ ਸਮਾਰਟ ਟਰਾਂਸਪੋਰਟ ਸੇਵਾਵਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ।

Share this News