





Total views : 5841032







Total views : 5841032ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।ਉਕਤ ਪੀ.ਐਸ.ਪੀ.ਸੀ.ਐਲ ਮੁਲਾਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਪਿੰਡ ਖੁਰਸ਼ੇਦਪੁਰ ਤਹਿਸੀਲ ਜਗਰਾਉਂ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਟਰਾਂਸਫਾਰਮਰ ਲਗਾਉਣ ਬਦਲੇ ਜੇ.ਈ. ਨੇ ਉਸ ਕੋਲੋਂ 70,000 ਰੁਪਏ ਲਈ ਸੀ ਰਿਸ਼ਵਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਘਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ ਉਕਤ ਜੇ.ਈ. ਨੇ ਉਸ ਕੋਲੋਂ 70,000 ਰੁਪਏ ਰਿਸ਼ਵਤ ਲਈ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 09, ਮਿਤੀ 30-07-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਿਊ.) ਵਿਖੇ ਕੇਸ ਦਰਜ ਕਰਕੇ ਜੇ.ਈ. ਜਸਮੇਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।