Total views : 5506907
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਆਪ ਸਰਕਾਰ ਨੇ ਠੇਕੇ ‘ਤੇ ਕੰਮ ਕਰਦੇ ਪਟਵਾਰੀਆਂ ਅਤੇ ਕਾਨੂੰਗੋਆਂ ਦੇ ਹੱਕ ਵਿੱਚ ਅਹਿਮ ਫੈਸਲਾ ਲੈਂਦਿਆਂ ਉਨ੍ਹਾਂ ਦੇ ਕਾਰਜਕਾਲ ਵਿੱਚ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਦੇ ਫੈਸਲੇ ਤਹਿਤ ਠੇਕੇ ‘ਤੇ ਕੰਮ ਕਰ ਰਹੇ ਪਟਵਾਰੀਆਂ ਅਤੇ ਕਾਨੂੰਗੋਆਂ ਦਾ ਸੇਵਾ ਕਾਲ 31 ਜਨਵਰੀ 2024 ਤੱਕ ਵਧਾ ਦਿੱਤਾ ਗਿਆ ਹੈ।
ਮਾਲ ਤੇ ਮੁੜ ਵਸੇਬਾ ਵਿਭਾਗ ਨੇ ਮੰਗਲਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਸੂਚਿਤ ਕੀਤਾ ਹੈ ਕਿ ਸੂਬੇ ਵਿੱਚ ਪਟਵਾਰੀਆਂ ਦੀ ਅਣਹੋਂਦ ਦੇ ਮੱਦੇਨਜ਼ਰ 31 ਜੁਲਾਈ 2023 ਤੱਕ ਪਟਵਾਰੀਆਂ ਅਤੇ ਕਾਨੂੰਗੋਆਂ ਨੂੰ ਠੇਕੇ ’ਤੇ ਭਰਤੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ। ਹੁਣ ਮੁੱਖ ਮੰਤਰੀ ਦੀ ਮਨਜ਼ੂਰੀ ਤੋਂ ਬਾਅਦ ਠੇਕੇ ‘ਤੇ ਕੰਮ ਕਰਦੇ ਪਟਵਾਰੀਆਂ ਦੀਆਂ ਸੇਵਾਵਾਂ 31 ਜਨਵਰੀ 2024 ਤੱਕ ਵਧਾ ਦਿੱਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਟਵਾਰੀਆਂ ਦੀਆਂ 4716 ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ ਸਿਰਫ਼ 1700 ਅਸਾਮੀਆਂ ਹੀ ਭਰੀਆਂ ਗਈਆਂ ਹਨ। ਬਾਕੀ ਰਹਿੰਦੀਆਂ ਅਸਾਮੀਆਂ ਭਰਨ ਤੱਕ ਸਰਕਾਰ ਨੇ ਪਿਛਲੇ ਸਾਲ ਠੇਕੇ ’ਤੇ ਪਟਵਾਰੀਆਂ ਅਤੇ ਕਾਨੂੰਗੋਆਂ ਦੀ ਨਿਯੁਕਤੀ ਕੀਤੀ ਸੀ। ਪਿਛਲੇ ਸਾਲ ਸਰਕਾਰ ਨੇ ਵਿਭਾਗ ਵਿੱਚ ਪਟਵਾਰੀਆਂ ਦੀ ਕਮੀ ਨੂੰ ਦੂਰ ਕਰਨ ਲਈ ਸੇਵਾਮੁਕਤ ਪਟਵਾਰੀਆਂ ਨੂੰ ਠੇਕੇ ’ਤੇ ਨਿਯੁਕਤ ਕਰਨ ਦਾ ਫੈਸਲਾ ਕੀਤਾ ਸੀ। ਇਸ ਦੇ ਲਈ ਸਰਕਾਰ ਨੇ ਸੇਵਾਮੁਕਤ ਪਟਵਾਰੀਆਂ ਦੀ ਤਨਖਾਹ ਅਤੇ ਉਮਰ ਵਿੱਚ ਵਾਧਾ ਕੀਤਾ
ਤਨਖ਼ਾਹ 25,000 ਰੁਪਏ ਤੋਂ ਵਧਾ ਕੇ 35,000 ਰੁਪਏ ਕੀਤੀ ਗਈ ਸੀ ਅਤੇ ਉਮਰ ਹੱਦ 65 ਸਾਲ ਤੋਂ ਵਧਾ ਕੇ 67 ਸਾਲ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਰੈਗੂਲਰ ਪਟਵਾਰੀ ਦੇ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਸੀ, ਜਿਸ ਤਹਿਤ ਅੱਜਕਲ 710 ਚੁਣੇ ਹੋਏ ਪਟਵਾਰੀ ਸਿਖਲਾਈ ਲੈ ਰਹੇ ਹਨ।