ਸਾਬਕਾ ਮੰਤਰੀ ਬਿਕਰਮ ਮਜੀਠੀਆ ਮਾਣਹਾਨੀ ਕੇਸ ‘ਚ ਅਦਾਲਤ ‘ਚ ਪੇਸ਼ ਹੋਏ

4675346
Total views : 5506908

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ਉਪਿੰਦਰਜੀਤ ਸਿੰਘ

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ‘ਆਪ’ ਆਗੂਆਂ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਏ।  ਹੁਣ ਮਾਮਲੇ ਦੀ ਮਾਮਲੇ ਦੀ ਅਗਲੀ ਮਿਤੀ 1 ਸਤੰਬਰ ਦੀ ਪਾਈ ਗਈ ਹੈ।  ਪੇਸ਼ੀ ਤੋਂ ਬਾਅਦ ਸਾਬਕਾ ਮੰਤਰੀ ਮਜੀਠੀਆ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਵਿੰਨ੍ਹਿਆ।

ਉਨ੍ਹਾਂ ਕਿਹਾ ਕਿ ‘ਆਪ’ ਨੇ ਦਲਿਤ ਪੱਖੀ ਪਾਰਟੀ ਹੋਣ ਦਾ ਦਾਅਵਾ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਕਿਸੇ ਦਲਿਤ ਨੂੰ ਉਪ ਮੁੱਖ ਮੰਤਰੀ ਨਿਯੁਕਤ ਕਰੇਗੀ, ਪਰ ਅਜਿਹਾ ਨਹੀਂ ਕੀਤਾ ਗਿਆ। ਨਾਭਾ ਦੇ ਵਿਧਾਇਕ ਦੇਵਮਾਨ ਨੇ ਇਹ ਕਹਿ ਦਿੱਤਾ ਕਿ ਉਹ ਉਪ ਮੁੱਖ ਮੰਤਰੀ ਦੇ ਅਹੁਦੇ ਲਈ ਸਭ ਤੋਂ ਵਧੀਆ ਦਾਅਵੇਦਾਰ ਹੈ। ਇਹ ਦਾਅਵਾ ਕਰਨ ਤੋਂ ਬਾਅਦ ਉਸ ਨੂੰ ਪਾਸੇ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਮੀਟਿੰਗਾਂ ਲਈ ਸੱਦਾ ਦੇਣਾ ਬੰਦ ਕਰ ਦਿੱਤਾ ਹੈ।

ਵਿਧਾਇਕ ਦੇਵ ਮਾਨ ਨੂੰ ਸਾਰੀਆਂ ਮੀਟਿੰਗਾਂ ਲਈ ਸੱਦਾ ਦੇਣਾ ਬੰਦ ਕਰ ਦਿੱਤਾ ਗਿਆ ਹੈ। ਇਹ ਸਭ ‘ਆਪ’ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਦਿੱਲੀ ‘ਚ ਅਤੇ ਨਾ ਹੀ ਪੰਜਾਬ ‘ਚ ਐੱਸਸੀ ਭਾਈਚਾਰੇ ‘ਚੋਂ ਤੁਸੀਂ ਉਪ ਮੁੱਖ ਮੰਤਰੀ ਬਣਾਇਆ। ਉਨ੍ਹਾਂ ਇਸ ਦੀ ਸਖ਼ਤ ਨਿਖੇਧੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ‘ਆਪ’ ਨੇ ਦਾਅਵਾ ਕੀਤਾ ਸੀ ਕਿ ਪੰਜਾਬ ‘ਚ ਵੀਆਈਪੀ ਕਲਚਰ ਖ਼ਤਮ ਕਰ ਦਿੱਤਾ ਜਾਵੇਗਾ ਪਰ ਇਨ੍ਹਾਂ ਲੋਕਾਂ ਨੇ ਇਸ ਨੂੰ ਹੋਰ ਹੁਲਾਰਾ ਦਿੱਤਾ ਹੈ।ਇਸ ਸਮੇ ਉਨਾ ਨਾਲ ਸਾਬਕਾ ਜਾਇੰਟ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਸ: ਸਲਵਿੰਦਰ ਸਿੰਘ ਸੱਗੂ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੀ ਹਾਜਰ ਸਨ।

Share this News