ਬਾਸਮਤੀ ਦੀ ਫਸਲ ਵਿੱਚ ਬੈਨ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਨਾ ਕਰਨ ਸਬੰਧੀ ਜਾਰੀ ਕੀਤੀਆਂ ਹਦਾਇਤਾਂ- ਮੁੱਖ ਖੇਤੀਬਾੜੀ ਅਫਸਰ

4675345
Total views : 5506907

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ

ਖੇਤੀਬਾੜੀ ਮੰਤਰੀ ਪੰਜਾਬ ਸ੍ਰ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦਿੱਤੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ੍ਰ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪੰਜਾਬ ਰਾਜ ਵਿੱਚ ਜ਼ਹਿਰ ਮੁਕਤ ਉੱਤਮ ਦਰਜੇ ਦੀ ਮਿਆਰੀ ਬਾਸਮਤੀ ਦੀ ਪੈਦਾਵਾਰ ਲਈ 10 ਕੀਟਨਾਸ਼ਕ ਜਹਿਰਾਂ ਬੈਨ ਕਰਨ ਸਬੰਧੀ 26 ਜੁਲਾਈ 2023 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਸ ਨੋਟੀਫਿਕੇਸ਼ਨ ਅਨੁਸਾਰ 10 ਕੀਟਨਾਸ਼ਕ ਅਤੇ ਉੱਲੀਨਾਸ਼ਕ ਜਹਿਰਾਂ ਐਸੀਫੇਟ, ਬੁਪਰੋਫੇਜਿਨ, ਕਲੋਰਪਾਈਰੀਫਾਸ, ਹੈਕਸਾਕੋਨਾਜ਼ੋਲ, ਪ੍ਰੋਪੀਕੋਨਾਜ਼ੋਲ, ਥਾਇਆਮੈਥੋਕਸਮ, ਪ੍ਰੋਫੀਨੋਫਾਸ, ਇਮਿਡਾਕਲੋਪਰਿੱਡ, ਕਾਰਬੈਂਡਾਜਿਮ ਅਤੇ ਟਰਾਈਸਾਈਕਲਾਜ਼ੋਲ ਮਿਤੀ 1 ਅਗਸਤ ਤੋਂ 60 ਦਿਨਾਂ ਲਈ ਬਾਸਮਤੀ ਦੀ ਫਸਲ ਲਈੇ ਵਿਕਰੀ, ਡਿਸਟਰੀਬਿਊਸ਼ਨ ਅਤੇ ਵਰਤੋਂ ਦੀ ਮਨਾਹੀ ਕੀਤੀ ਗਈ ਹੈ।

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ੍ਰ. ਜਤਿੰਦਰ ਸਿੰਘ ਗਿੱਲ ਨੇ ਜਿਲ੍ਹੇ ਦੇ ਡੀਲਰਾਂ, ਡਿਸਟਰੀਬਿਊਟਰਾਂ, ਐਗਰੋਕੈਮੀਕਲ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਕਤ ਨੋਟੀਫਿਕੇਸ਼ਨ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਨੋਟੀਫਿਕੇਸ਼ਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਇੰਨਸੈਕਟੀਸਾਈਡ ਐਕਟ 1968 ਅਤੇ ਇੰਨਸੈਕਟੀਸਾਈਡ ਰੂਲਜ਼ 1971 ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

 ਉਹਨਾਂ ਸਮੂਹ ਖੇਤੀਬਾੜੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਆਪਣੇ ਅਧਿਕਾਰ ਖੇਤਰ ਵਿੱਚ ਆਉੇਂਦੇ ਸਮੂਹ ਡੀਲਰਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫਸਲ ਲਈ ਬੈਨ ਦਵਾਈਆਂ ਦੀ ਵਿਕਰੀ ਨਾ ਕਰਨ। ਉਨ੍ਹਾਂ ਦੇ ਦੱਸਿਆ ਕਿ ਬਾਸਮਤੀ ਦੀ ਫਸਲ ਵਿੱਚ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੇ ਬਦਲਵੇਂ ਕੀਟਨਾਸ਼ਕ ਜ਼ਹਿਰ ਬਾਜਾਰ ਵਿੱਚ ਉੱਪਲੱਬਧ ਹਨ ਜਿਨ੍ਹਾਂ ਦੀ ਵਰਤੋਂ ਸਬੰਧੀ ਡੀਲਰਾਂ ਅਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਰਾਜ ਖਾਸਕਰ ਜਿਲ੍ਹਾ ਅੰਮ੍ਰਿਤਸਰ ਜੋ ਕਿ ਬਾਸਮਤੀ ਦੀ ਪੈਦਾਵਾਰ ਵਿੱਚ ਵਿਲੱਖਣ ਸਥਾਨ ਰੱਖਦਾ ਹੈ, ਵਿੱਚ ਜ਼ਹਿਰ ਮੁਕਤ ਉੱਤਮ ਦਰਜੇ ਦੀ ਮਿਆਰੀ ਬਾਸਮਤੀ ਦੀ ਪੈਦਾਵਾਰ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਜ਼ਹਿਰ ਮੁਕਤ ਮਿਆਰੀ ਬਾਸਮਤੀ ਦੀ ਪੈਦਾਵਾਰ ਲਈ ਬਲਾਕ ਚੋਗਾਵਾਂ ਵਿੱਚ ਪੰਜਾਬ ਐਗਰੋ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਅਪੀਡਾ ਅਤੇ ਪੰਜਾਬ ਰਾਇਸ ਮਿੱਲਰਜ਼ ਅਤੇ ਐਕਸਪੋਰਟ ਐਸੋਸੀਏਸ਼ਨ, ਪੰਜਾਬ ਦੇ ਸਾਝੇ ਯਤਨਾਂ ਨਾਲ ਪਾਇਲਟ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ।

ਇਸ ਮੌਕੇ ਅਮਰਜੀਤ ਸਿੰਘ, ਸਹਾਇਕ ਪੌਦ ਸੁਰੱਖਿਆ ਅਫਸਰ, ਰਮਨ ਕੁਮਾਰ, ਵਿਸ਼ਾ ਵਸਤੂ ਮਾਹਿਰ (ਪੀਪੀ), ਪਰਜੀਤ ਸਿੰਘ, ਏ.ਡੀ.ੳ (ਟੀ.ਏ), ਗੁਰਪ੍ਰੀਤ ਸਿੰਘ ਏ.ਡੀ.ੳ ਇੰਨਫੋਰਸਮੈਂਟ, ਗੁਰਪ੍ਰੀਤ ਸਿੰਘ ਏ.ਡੀ.ੳ (ਪੀਪੀ) ਅੰਮ੍ਰਿਤਸਰ ਵੀ ਹਾਜਰ ਸਨ।

Share this News