





Total views : 5895059







Total views : 5895059ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੂਮੈਨ ਸੈੱਲ, ਫ਼ਰੀਦਕੋਟ ਵਿਖੇ ਤਾਇਨਾਤ ਇਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਮੁਲਜ਼ਮ ਮਹਿਲਾ ਏ.ਐਸ.ਆਈ. ਨੂੰ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ ਤਹਿਸੀਲ ਜੈਤੋ (ਫ਼ਰੀਦਕੋਟ) ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਸ ਨੇ ਅਪਣੇ ਐਨ.ਆਰ.ਆਈ. ਪਤੀ ਖ਼ਿਲਾਫ਼ ਐਸ.ਐਸ.ਪੀ. ਦਫ਼ਤਰ ਫ਼ਰੀਦਕੋਟ ਵਿਖੇ ਧੋਖਾਧੜੀ ਅਤੇ 60 ਲੱਖ ਰੁਪਏ ਦੀ ਠੱਗੀ ਮਾਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਮਾਮਲੇ ਦੀ ਜਾਂਚ ਏ.ਐਸ.ਆਈ. ਹਰਜਿੰਦਰ ਕੌਰ ਨੂੰ ਸੌਂਪੀ ਗਈ ਸੀ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮਹਿਲਾ ਏ.ਐਸ.ਆਈ. ਮੁਲਜ਼ਮ ਧਿਰ ਖ਼ਿਲਾਫ਼ ਕਾਰਵਾਈ ਕਰਨ ਲਈ ਉਸ ਕੋਲੋਂ ਰਿਸ਼ਵਤ ਵਜੋਂ 75 ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕੀ ਹੈ ਅਤੇ ਹੁਣ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਹੈ। ਉਸ ਨੇ ਸ਼ਿਕਾਇਤ ਨਾਲ ਵਿਜੀਲੈਂਸ ਬਿਊਰੋ ਨੂੰ ਮੁਲਜ਼ਮ ਏ.ਐਸ.ਆਈ. ਦੀਆਂ ਕਾਲ ਰਿਕਾਰਡਿੰਗਾਂ ਵੀ ਸੌਂਪੀਆਂ ਹਨ।
ਬੁਲਾਰੇ ਨੇ ਦਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਥਾਣਾ ਵਿਜੀਲੈਂਸ ਬਿਊਰੋ, ਫ਼ਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 02-08-2023 ਦਰਜ ਕਰਨ ਬਾਅਦ ਅੱਜ ਮਹਿਲਾ ਏ.ਐਸ.ਆਈ. ਹਰਜਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।