ਵਿਜੀਲੈਂਸ ਵੱਲੋਂ ਮੁੱਖ ਮੁਣਸ਼ੀ ਦੇ ਇੰਕਸਾਫ ‘ਤੇ ਐਸ.ਐਚ.ਓ ਤੇ ਏ.ਐਸ.ਆਈ ਖਿਲਾਫ ਵੀ ਭ੍ਰਿਸ਼ਟਾਚਾਰ ਦਾ ਕੇਸ ਦਰਜ

4674718
Total views : 5506005

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਥਾਣਾ ਕੂੰਮਕਲਾਂ ਦੇ ਐੱਸਐੱਚਓ ਤੇ ਇਕ ਸਹਾਇਕ ਇੰਸਪੈਕਟਰ ‘ਤੇ ਐੱਫਆਈਆਰ ਦਰਜ ਕੀਤੀ ਗਈ ਹੈ ਜਦੋਂ ਕਿ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਥਾਣੇ ਦੇ ਮੁਨਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫਤਾਰ ਕੀਤੇ ਗਏ ਮੁਨਸ਼ੀ ਹਰਦੀਪ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ।

ਵਿਜੀਲੈਂਸ ਨੇ ਥਾਣਾ ਕੂੰਮਕਲਾਂ ਵਿਚ ਤਾਇਨਾਤ ਮੁਨਸ਼ੀ ਹਰਦੀਪ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਕਾਬੂ ਕੀਤਾ ਹੈ। ਇਹ ਕਾਰਵਾਈ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਸੂਤਰਾਂ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਨਫੀ ਹਰਦੀਪ ਸਿੰਘ ਨੇ ਜਾਂਚ ਦੌਰਾਨ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਐੱਸਐੱਚਓ ਪਰਮਜੀਤ ਸਿੰਘ ਤੇ ਸਹਾਇਕ ਸਬ-ਇੰਸਪੈਕਟਰ ਰਣਧੀਰ ਸਿੰਘ ਨੂੰ ਵੀ ਨਾਮਜ਼ਦ ਕਰ ਲਿਆ ਹੈ।

ਅਧਿਕਾਰੀਆਂ ਵੱਲੋਂ ਦੋਵੇਂ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਏਕਤਾ ਨੇ 21 ਜੁਲਾਈ ਨੂੰ 2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਅਤੇ ਉਸ ਦੇ ਭਰਾ ਦੀਪਕ ਖਿਲਾਫ ਧਾਰਾ 323, 341, 506, 148, 149 ਤਹਿਤ FIR 13 ਅਪ੍ਰੈਲ 2023 ਥਾਣਾ ਕੂੰਮਕਲਾਂ ਵਿਚ ਦਰਜ ਕੀਤੀ ਗਈ ਸੀ। ਐੱਸਐੱਚਓ ਤੇ ਏਐੱਸਆਈ ਪਹਿਲਾਂ ਹੀ ਇਸ ਮਾਮਲੇ ‘ਚ ਵਿਜੀਲੈਂਸ ਦੀ ਰਾਡਾਰ ‘ਤੇ ਹਨ।

ਲੜਾਈ ਵਿਚ ਉਸ ਦਾ ਭਰਾ ਦੀਪਕ ਵੀ ਜ਼ਖਮੀ ਹੋ ਗਿਆ ਸੀ, ਇਸ ਲਈ ਉਸ ਨੇ ਵੀ ਅਵਤਾਰ ਸਿੰਘ ਤੇ ਹੋਰਨਾਂ ਖਿਲਾਫ ਐੱਫਆਈਆਰ ਦਰਜ ਕਰਵਾਈ ਸੀ।ਉਸ ਨੇ ਦੋਸ਼ ਲਗਾਇਆ ਕਿ ਐੱਸਐੱਚਓ ਪਰਮਜੀਤ ਸਿੰਘ (ਐੱਸਆਈ) ਨੇ 1 ਲੱਖ ਰੁਪਏ ਦੀ ਮੰਗ ਕੀਤੀ ਸੀ ਤੇ ਮੁਨਸ਼ੀ ਹਰਦੀਪ ਸਿੰਘ ਨੇ 50 ਹਜ਼ਾਰ ਰੁਪਏ ਵਿਚ ਸੌਦਾ ਤੈਅ ਕੀਤਾ ਸੀ ਤਾਂ ਕਿ ਕ੍ਰਾਸ ਕੇਸ ਵਿਚ ਮੁਲਜ਼ਮ ਪੱਖ ਨੂੰ ਗ੍ਰਿਫਤਾਰ ਕੀਤਾ ਜਾ ਸਕੇ।ਸ਼ਿਕਾਇਤਕਰਤਾ ਨੇ ਇਹ ਵੀ ਦਾਅਵਾ ਕੀਤਾ ਕਿ ਏਐੱਸਆਈ ਰਣਧੀਰ ਸਿੰਘ ਨੇ 35 ਹਜ਼ਾਰ ਦੀ ਰਿਸ਼ਵਤ ਲਈ ਤੇ ਹਰਦੀਪ ਨੇ 20,000 ਰੁਪਏ ਵੱਖ ਲਏ ਹਨ। ਉਸ ਨੇ ਹਰਦੀਪ ਸਿੰਘ ਨਾਲ ਗੱਲਬਾਤ ਕੀਤੀ ਤੇ ਇਕ ਕਾਲ ਰਿਕਾਰਡਿੰਗ ਵੀ ਤਿਆਰ ਕੀਤੀ। ਕਾਲ ਰਿਕਾਰਡਿੰਗ ਦੇ ਆਧਾਰ ‘ਤੇ ਵਿਜੀਲੈਂਸ ਨੇ ਜਾਂਚ ਕਰਕੇ ਇਸ ਮਾਮਲੇ ਵਿਚ ਹਰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ

Share this News