Total views : 5505502
Total views : 5505502
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸਰਾਏ ਅਮਾਨਤ ਖਾਂ /ਗੁਰਬੀਰ ਸਿੰਘ ਗੰਡੀਵਿੰਡ
ਐਸ ਐਸ ਪੀ ਤਰਨਤਾਰਨ ਦੇ ਹੁਕਮਾਂ ਤੇ ਥਾਣਾ ਸਰਾਏ ਅਮਾਨਤ ਖਾ ਦੀ ਪੁਲਿਸ ਪਾਰਟੀ ਨੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਦੋ ਕਾਰ ਸਵਾਰ ਨੌਜਵਾਨਾਂ ਨੂੰ ਇਕ ਕਿਲੋ ਹੈਰੋਇਨ ਅਤੇ 20 ਹਜ਼ਾਰ ਨਗਦੀ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਨਰਿੰਦਰ ਸਿੰਘ ਢੋਟੀ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਪੁਲਿਸ ਨੇ ਲਹੀਆਂ ਮੋੜ ਤੇ ਲਗਾਏ ਨਾਕੇ ਤੇ ਇਕ ਆਈ ਟਵੰਟੀ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਵਿੱਚੋ ਭਾਰੀ ਮਾਤਰਾ ਵਿੱਚ ਹੈਰੋਇਨ ਜੋ ਮੌਕੇ ਤੇ ਡੀ .ਐਸ. ਪੀ ਦੀ ਹਾਜ਼ਰੀ ਵਿੱਚ ਤੋਲਣ ਤੇ ਇਕ ਕਿੱਲੋ ਵਜ਼ਨ ਹੋਇਆ।
ਜਿਸ ਦਾ ਅੰਤਰ ਰਾਸ਼ਟਰੀ ਮੰਡੀ ਵਿੱਚ ਮੁੱਲ 5 ਕਰੋੜ ਰੁਪਏ ਬਣਦਾ ਹੈ ਤੋਂ ਇਲਾਵਾ ਇਹਨਾਂ ਦੋਵਾਂ ਨੌਜਵਾਨਾਂ ਜਿਹਨਾਂ ਦੀ ਪੁੱਛਗਿੱਛ ਕਰਨ ਤੇ ਪਛਾਣ ਦੇਵਗਨ ਪੁੱਤਰ ਰਾਕੇਸ਼ ਕੁਮਾਰ ਵਾਸੀ ਮੁਹੱਲਾ ਕ੍ਰਿਸ਼ਨ ਨਗਰ ਛੇਹਰਟਾ ਅਤੇ ਮਨਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਤਲਵਿੰਦਰ ਸਿੰਘ ਵਾਸੀ ਗੁਰੂ ਕੀ ਥਾਣਾ ਛੇਹਰਟਾ ਵਜੋਂ ਹੋਈ ਕੋਲੋਂ 20,000 ਰੁਪਏ ਨਗਦੀ ਵੀ ਬਰਾਮਦ ਕੀਤੀ। ਦੋਵਾਂ ਉਪਰੋਕਤ ਨੌਜਵਾਨਾਂ ਖਿਲਾਫ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕਰਕੇ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।