ਡਿਪਟੀ ਕਮਿਸ਼ਨਰ ਨੇ ਆਜਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

4674280
Total views : 5505362

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਉਪਿੰਦਰਜੀਤ ਸਿੰਘ

 ਜਿਲ੍ਹਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ੍ਰੀ ਅਮਿਤ ਤਲਵਾੜ,  ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਮਾਗਮ ਨੂੰ ਉਤਸ਼ਾਹ ਨਾਲ ਨੇਪਰੇ ਚਾੜ੍ਹਣ ਲਈ ਉਚੇਚੇ ਪ੍ਰਬੰਧ ਕੀਤੇ ਜਾਣ।ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਪਾਣੀਮੈਡੀਕਲ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲਹਿਰਾਉਣਗੇ ਅੰਮ੍ਰਿਤਸਰ ’ਚ ਤਿਰੰਗਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਜਿਲ੍ਹਾ ਪੱਧਰੀ ਸਮਾਗਮ ਵਿੱਚ ਵਿੱਤ ਮੰਤਰੀ ਪੰਜਾਬ ਸ: ਹਰਪਾਲ ਸਿੰਘ ਚੀਮਾ ਬਤੌਰ ਮੁੱਖ ਮਹਿਮਾਨ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ।

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸਪਸ਼ਟ ਕੀਤਾ ਕਿ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਤਲਵਾੜ ਨੇ ਦੱਸਿਆ ਕਿ ਆਜਾਦੀ ਦਿਵਸ ਦੇ ਸਮਾਗਮਾਂ ਵਿੱਚ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਕੋਰਿਓਗ੍ਰਾਫੀਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ।

  ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀਸ੍ਰੀ ਹਰਪ੍ਰੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਜਨਰਲਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰਐਸ.ਪੀ. ਸ: ਪ੍ਰਭਜੋਤ ਸਿੰਘ ਵਿਰਕਐਸ.ਪੀ. ਸ੍ਰੀਮਤੀ ਜਸਵੰਤ ਕੌਰਡਾ. ਹਰਨੂਰ ਕੌਰ ਢਿੱਲੋਂ ਸਹਾਇਕ ਕਮਿਸ਼ਨਰ ਜਨਰਲਐਸ:ਡੀ:ਐਮ ਅੰਮ੍ਰਿਤਸਰ ਸ: ਮਨਕੰਵਲ ਸਿੰਘ ਚਾਹਲ ਅਤੇ ਸ੍ਰੀਮਤੀ ਦਮਨਦੀਪ ਕੌਰਸਕੱਤਰ ਟਰਾਂਸਪੋਰਟ ਅਥਾਰਿਟੀ ਸ: ਅਰਸ਼ਦੀਪ ਸਿੰਘਡਾਇਰੈਕਟਰ ਲੋਕ ਸੰਪਰਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਪਰਵੀਨ ਪੂਰੀ  ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Share this News