Total views : 5505540
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਖਾਲਸਾ ਕਾਲਜ ਆਫ਼ ਲਾਅ ਵਿਖੇ ਵਿਦਿਆਰਥੀਆਂ ਨੂੰ ਵਕਾਲਤ ਸਬੰਧੀ ਬਰੀਕੀਆਂ ਤੋਂ ਜਾਣੂ ਕਰਵਾਉਣ ਸਬੰਧੀ ‘ਲਾਅ ਭਾਗ-1’ ਪੁਸਤਕ ਨੂੰ ਲੋਕ ਅਰਪਿਤ ਕੀਤਾ ਗਿਆ। ਕਾਲਜ ਵਿਖੇ ਕਰਵਾਏ ਗਏ ਸੈਮੀਨਾਰ ਮੌਕੇ ਪਿ੍ਰੰਸੀਪਲ-ਕਮ-ਡਾਇਰੈਕਟਰ ਪ੍ਰੋ. (ਡਾ.) ਜਸਪਾਲ ਸਿੰਘ ਵੱਲੋਂ ਅਸਿਸਟੈਂਟ ਪ੍ਰੋਫ਼ੈਸਰ ਡਾ. ਪੂਰਨਿਮਾ ਖੰਨਾ ਦੁਆਰਾ ਲਿਖੀ ਗਈ ਕਿਤਾਬ ‘ਲਾਅ ਭਾਗ-1’ ਦੀ ਘੁੰਡ ਚੁਕਾਈ ਕੀਤੀ ਗਈ ।
ਇਸ ਮੌਕੇ ਡਾ. ਜਸਪਾਲ ਸਿੰਘ ਨੇ ਡਾ. ਖੰਨਾ ਨੂੰ ਪੁਸਤਕ ਸਬੰਧੀ ਮੁਬਾਰਕਬਾਦ ਦਿੰਦਿਆਂ ਜਾਣਕਾਰੀ ਸਾਂਝੀ ਕੀਤੀ ਕਿ ਇਹ ਕਿਤਾਬ ਪ੍ਰਮੁੱਖ ਤੌਰ ’ਤੇ ਐਲ. ਐਲ. ਬੀ, \(ਤਿੰਨ ਸਾਲਾ ਕੋਰਸ) ਬੀ. ਏ, ਬੀ. ਕਾਮ, ਬੀ. ਬੀ. ਏ, ਐਲ. ਐਲ. ਬੀ. ਦੇ ਵਿਦਿਆਰਥੀਆਂ ਨੂੰ ਧਿਆਨ ’ਚ ਰੱਖ ਕੇ ਲਿਖੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਇਹ ਕਿਤਾਬ ਵਿਦਿਆਰਥੀਆਂ ਦੇ ਨਾਲ-ਨਾਲ ਜੱਜਾਂ, ਵਕੀਲਾਂ ਅਤੇ ਸਿਖਿਅਕਾਂ ਦਾ ਮਾਰਗ ਦਰਸ਼ਨ ਕਰੇਗੀ। ਇਸ ਮੌਕੇ ਡਾ. ਰਾਸ਼ਿਮਾ ਚੰਗੋਤਰਾ, ਡਾ. ਪਵਨਦੀਪ ਕੌਰ, ਡਾ. ਮੋਹਿਤ ਸੈਣੀ, ਪ੍ਰੋ. ਉਤਕਰਸ਼ ਸੇਠ, ਪ੍ਰੋ. ਜੋਬਨਜੀਤ ਸਿੰਘ ਅਤੇ ਪ੍ਰੋ. ਜਸਦੀਪ ਸਿੰਘ ਆਦਿ ਹਾਜ਼ਰ ਸਨ।