ਪੰਜਾਬ ਪੁਲੀਸ ਵੱਲੋਂ 400 ਕਰੋੜ ਰੁਪਏ ਮੁੱਲ ਦੀ 77 ਕਿਲੋ ਹੈਰੋਇਨ ਸਣੇ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ, 3 ਪਿਸਤੌਲ ਬਰਾਮਦ

4729139
Total views : 5596782

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਫਿਰੋਜਪੁਰ/ਬੀ.ਐਨ.ਈ ਬਿਊਰੋ

ਪੰਜਾਬ ਪੁਲੀਸ ਨੇ ਸਰਹੱਦ ਪਾਰੋਂ ਹੁੰਦੀ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਚਾਰ ਵਿਅਕਤੀਆਂ ਤੋਂ 77 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਹੁਣ ਤੱਕ ਫੜੀ ਗਈ ਨਸ਼ਿਆਂ ਦੀ ਸਭ ਤੋਂ ਵੱਡੀ ਖੇਪ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਫਿਰੋਜ਼ਪੁਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਹ ਨਸ਼ਾ ਦੋ ਵੱਖ ਵੱਖ ਅਪਰੇਸ਼ਨਾਂ ਦੌਰਾਨ ਬਰਾਮਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਤਸਕਰਾਂ ਤੋਂ ਤਿੰਨ ਪਿਸਤੌਲ ਵੀ ਮਿਲੇ ਹਨ। ਡੀਜੀਪੀ ਨੇ ਇਕ ਟਵੀਟ ਵਿੱਚ ਕਿਹਾ ਕਿ ਨਸ਼ਾ ਤਸਕਰਾਂ ਦਾ ਇਹ ਮੌਡਿਊਲ ਪੰਜਾਬ ਵਿੱਚ ਸਰਹੱਦ ਪਾਰੋਂ ਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸਰਗਰਮ ਸੀ। ਯਾਦਵ ਨੇ ਕਿਹਾ ਕਿ ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਜਾਰ ਵਿੱਚ 400 ਕਰੋੜ ਬਣਦੀ ਹੈ।ਮੁਲਜ਼ਮਾਂ ਖਿਲਾਫ਼ ਫਾਜ਼ਿਲਕਾ ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਜਾਂਚ ਜਾਰੀ ਹੈ।

Share this News