ਮਰਹੂਮ ਅਕਾਲੀ ਨੇਤਾ ਰਣਜੀਤ ਸਿੰਘ ਬ੍ਰਹਮਪੁਰਾ ਦੀ ਪਹਿਲੀ ਸਲਾਨਾ ਬਰਸੀ ਭਲਕੇ

4675249
Total views : 5506784

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ, ਲਾਲੀ ਕੈਰੋ 

ਸ਼੍ਰੋਮਣੀ ਅਕਾਲੀ ਦਲ ਦੀ ਮੋਹਰਲੀ ਕਤਾਰ ਦੇ ਆਗੂਆਂ ਵਿੱਚੋ ਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਸਾਬਕਾ ਐਮ.ਪੀ ਤੇ ਕੈਬਨਿਟ ਮੰਤਰੀ ਸ: ਰਣਜੀਤ ਸਿੰਘ ਬ੍ਰਹਮਪੁਰਾ ਜੋ ਕਿ ਪਿਛਲੇ ਸਾਲ ਅਕਾਲ ਚਲਾਣਾ ਕਰ ਗਏ ਸਨ ਉਨਾਂ ਦੀ ਯਾਦ ਨੂੰ ਸਦੀਵੀ ਰੱਖਣ ਲਈ ਪ੍ਰੀਵਾਰ ਵਲੋ

ਪਹਿਲੀ ਸਲਾਨਾ ਬਰਸੀ ਦੇ ਸਬੰਧ ਵਿੱਚ ਉਨਾਂ ਦੇ ਗ੍ਰਹਿ ਪਿੰਡ ਬ੍ਰਮਹਪੁਰਾ ਜਿਲਾ ਤਰਨ ਤਾਰਨ ਵਿਖੇ ਰਖਾਏ ਸ੍ਰੀ ਆਖੰਡ ਪਾਠ ਦੇ ਭੋਗ ਭਲਕੇ  7 ਅਗਸਤ ਨੂੰ ਸਵੇਰੇ 11 ਵਜੇ ਪਾਏ ਜਣਗੇ।ਜਿਸ ਤੋ ਬਾਅਦ ਸ਼ਬਦ ਕੀਰਤਨ ਤੇ ਸ਼ਰਧਾਂਜਲੀ ਸਮਾਗਮ 1 ਵਜੇ ਤੱਕ ਹੋਵੇਗਾ।ਜਿਸ ਸਬੰਧੀ ਜਾਣਕਾਰੀ ਦੇਦਿਆਂ ਸਾਬਕਾ ਵਧਾਇਕ ਤੇ ਹਲਕਾ ਇੰਚਾਰਜ ਖਡੂਰ ਸਾਹਿਬ ਸ: ਰਵਿੰਦਰ ਸਿੰਘ ਬ੍ਰਹਮਪਰਾ ਨੇ ਉਨਾਂ ਦੇ ਪ੍ਰੀਵਾਰ ਨਾਲ ਸਨੇਹ ਰੱਖਣ ਵਾਲਿਆ ਨੂੰ ਸਮੇ ਸਿਰ ਸਵ: ਰਣਜੀਤ ਸਿੰਘ ਬ੍ਰਹਮਪੁਰਾ ਦੀ ਯਾਂਦ ਵਿੱਚ ਕਰਵਾਏ ਜਾ ਰਹੇ ਪਹਿਲੇ ਸਲਾਨਾ ਸਮਾਗਮ ਵਿੱਚ ਪੁੱਜਣ ਦੀ ਆਪੀਲ ਕੀਤੀ ਹੈ।

Share this News