Total views : 5506314
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਚੰਡੀਗੜ੍ਹ ਪੁਲਿਸ ਦੇ ਸਬ-ਇੰਸਪੈਕਟਰ ਤੇ ਉਸ ਦੇ ਸਾਥੀ ਪੁਲਿਸ ਮੁਲਾਜ਼ਮਾਂ ਵੱਲੋਂ ਇੱਕ ਵਪਾਰੀ ਤੋਂ ਇੱਕ ਕਰੋੜ ਰੁਪਏ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਮੁੱਖ ਦੋਸ਼ੀ ਸਬ-ਇੰਸਪੈਕਟਰ ਨਵੀਨ ਫੋਗਾਟ ਨੂੰ ਦੂਜੀ ਵਾਰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਮਾਮਲੇ ਵਿਚ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮਾਮਲੇ ਵਿਚ 75 ਲੱਖ ਰੁਪਏ ਜ਼ਬਤ ਕੀਤੇ ਗਏ ਹਨ ਪਰ ਫਿਲਹਾਲ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਚੰਡੀਗੜ੍ਹ ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਵਿਚ ਲੱਗੀ ਹੋਈ ਹੈ।
ਇਸ ਤੋ ਪਹਿਲਾਂ ਵੀ ਸਬ ਇੰਸ਼ਪੈਕਟਰ ਕੀਤਾ ਜਾ ਚੁੱਕਿਆ ਸੀ ਬਰਖਾਸਤ
ਮੁਲਜ਼ਮ ਐਸਆਈ ਨਵੀਨ ਫੋਗਾਟ ਅਤੇ ਉਸ ਦੇ ਸਾਥੀ ਪੁਲਿਸ ਮੁਲਾਜ਼ਮਾਂ ਨੇ ਬਠਿੰਡਾ ਦੇ ਵਪਾਰੀ ਸੰਜੇ ਗੋਇਲ ਤੋਂ 2000 ਰੁਪਏ ਦੇ ਨੋਟ ਬਦਲਣ ਦੇ ਨਾਂ ‘ਤੇ 1 ਕਰੋੜ ਰੁਪਏ ਲੁੱਟ ਲਏ। ਉਸ ਨੇ ਸੰਜੇ ਗੋਇਲ ਨੂੰ ਕਿਸੇ ਇਕਾਂਤ ਥਾਂ ‘ਤੇ ਲਿਜਾ ਕੇ ਅਗਵਾ ਕਰਨ, ਉਸ ਨੂੰ ਮਾਰਨ ਅਤੇ ਨਸ਼ੇ ਦੇ ਮਾਮਲੇ ‘ਚ ਫਸਾ ਕੇ ਉਸ ਦੀ ਜ਼ਿੰਦਗੀ ਬਰਬਾਦ ਕਰਨ ਦੀ ਧਮਕੀ ਦਿੱਤੀ ਸੀ।