ਅੰਮ੍ਰਿਤਸਰ’ਚ 9 ਸਤੰਬਰ 2023 ਨੂੰ ਲਗੇਗੀ ਨੈਸ਼ਨਲ ਲੋਕ ਅਦਾਲਤ

4674702
Total views : 5505965

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ਉਪਿੰਦਰਜੀਤ ਸਿੰਘ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ.ਏ.ਐੱਸ ਨਗਰਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾਮਾਨਯੋਗ ਜਿਲ੍ਹਾ ਅਤੇ ਸੇਸ਼ਨਜਕਮਚੇਅਰਮੈਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)ਕਮਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ  ਦੇ ਯਤਨਾ ਸਦਕਾ ਇਸ ਵਾਰ ਨੇਸ਼ਨਲ ਲੋਕ ਅਦਾਲਤ 9 ਸਤੰਬਰ 2023 ਦਿਨ ਸ਼ਨੀਵਾਰ ਨੂੰ ਲਗਣ ਜਾ ਰਹੀ ਹੈ।

ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇ ਕੀ ਪਤੀਪਤਨੀ ਦੇ ਆਪਸੀ ਝਗੜੇ)ਚੇਕ ਬਾਉਂਸ ਦੇ ਕੇਸਬੈਂਕਾ ਦੇ ਕੇਸਫਾਈਨਾਂਸ ਕੰਪਨੀਆਂਬਿਮਾ ਕੰਪਨੀਆਂਮੋਟਰ ਦੁਰਘਟਨਾਜਮੀਨੀ ਵਿਵਾਦਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕਿਸਮਾਂ ਦੇ ਕੇਸ ਲਗਾਏ ਜਾ ਸਕਦੇ ਹਨ। ਇਹ ਕੀ ਇਸ ਵਾਰ ਦੀ ਲੋਕ ਅਦਾਲਤ ਵਿੱਚ ਹਜਾਰਾਂ ਕੇਸ ਰਾਜੀਨਾਮੇ ਵਾਸਤੇ ਰੱਖੇ ਜਾ ਰਹੇ ਹਨ। ਇਸ ਦੇ ਨਾਲ ਹੀ ਆਪ ਸਭ ਨੂੰ ਇਹ ਸੁਨੇਹਾ ਦੇਣਾ ਚਾਹੁੰਦੀ ਹਾਂ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੇਸਲਾ ਕਰਵਾਉਣਾ ਹੇ ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ।

ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਦੇ ਹਰ ਤਰ੍ਹਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਭੀਤ ਪਏ ਹੋਣਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ। ਜੋ ਝਗੜਾ ਕਿਸੇ ਅਦਾਲਤ ਵਿੱਚ ਨਾ ਚਲਦਾ ਹੋਵੇ ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜੀਨਾਮੇ ਲਈ ਰਖੀਆਂ ਜਾ ਸਕਦਾ ਹੈ। ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ ਜੇਕਰ ਕੇਸ ਅਦਾਲਤ ਵਿੱਚ ਲੰਭੀਤ ਹੇ ਤਾਂ ਸਭੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਰਕ ਝਗੜਾ ਅਦਾਲਤ ਵਿੱਚ ਲੰਭਿਤ ਨਾ ਹੋਵੇ ਤਾਂ ਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ।

Share this News