Total views : 5505295
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਜਸਕਰਨ ਸਿੰਘ
15ਅਗਸਤ ਨੂੰ ਅਜ਼ਾਦੀ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਪ੍ਰੋਗਰਾਮ ਗੁਰੂ ਨਾਨਕ ਸਟੇਡੀਅਮ, ਗਾਂਧੀ ਗਰਾਊਂਡ, ਅੰਮ੍ਰਿਤਸਰ ਵਿੱਖੇ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਵੀ.ਆਈ.ਪੀਜ਼, ਪਤਵੰਤੇ ਲੋਕਾ ਅਤੇ ਕਾਫੀ ਗਿਣਤੀ ਵਿੱਚ ਸ਼ਹਿਰ ਦੇ ਨਿਵਾਸੀ ਸ਼ਾਮਲ ਹੋਣਗੇ। ਇਸ ਮੋਕੇ ਪਰੇਡ ਵਿੱਚ ਪੰਜਾਬ ਪੁਲਿਸ, ਹੋਮਗਾਰਡਜ਼, ਐਨ.ਸੀ.ਸੀ ਅਤੇ ਸਕੂਲੀ ਬੱਚਿਆ ਦੀਆਂ ਪਲਟੂਨਾਂ ਸ਼ਾਮਿਲ ਹੋਣਗੀਆਂ।ਇਸਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤੇ ਜਾਣੇ ਹਨ ਅਤ ਵੱਖ-ਵੱਖ ਅਦਾਰਿਆ ਵੱਲੋਂ ਝਾਕੀਆਂ ਪੇਸ਼ ਕੀਤੀਆਂ ਜਾਣੀਆਂ ਹਨ।
ਇਸ ਲਈ ਸ੍ਰੀ ਹਰਜੀਤ ਸਿੰਘ, ਪੀ.ਪੀ.ਐਸ, ਏ.ਡੀ.ਸੀ.ਪੀ ਕਮ ਕਾਰਜ਼ਕਾਰੀ ਮੈਜਿਸਟਰੇਟ,ਅੰਮ੍ਰਿਤਸਰ ਸ਼ਹਿਰ ਜਾਬਦਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਮਿਤੀ 12-08-2023 ਤੋਂ 16-08-2023 ਤੱਕ ਗੁਰੂ ਨਾਨਕ ਸਟੇਡੀਅਮ ਗਾਂਧੀ ਗਰਾਂਊਂਡ, ਅੰਮ੍ਰਿਤਸਰ ਅਤੇ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਦੀ ਹੱਦਬੰਦੀ ਵਿਖੇ ਜਿੱਥੇ ਵੀ ਅਜ਼ਾਦੀ ਦਿਹਾੜਾ ਮਨਾਂਇਆ ਜਾ ਰਿਹਾ ਹੈ ਵਿਖੇ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਂਣ ਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 12-08-2023 ਤੋਂ ਮਿਤੀ 16-08-2023 ਤੱਕ ਲਾਗੂ ਰਹੇਗਾ।