Total views : 5505219
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ,ਗੁਰਬੀਰ ਸਿੰਘ ਗੰਡੀਵਿੰਡ
ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਅੱਤਵਾਦੀ ਰਿੰਦਾ ਅਤੇ ਲਖਬੀਰ ਲੰਡਾ ਅੱਤਵਾਦੀ ਮਾਡਿਊਲ ਦੇ 3 ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ ਤਿੰਨ ਨਾਜਾਇਜ਼ ਹਥਿਆਰ ਵੀ ਬਰਾਮਦ ਹੋਏ ਹਨ। ਇਹ ਅੱਤਵਾਦੀ ਮਾਡਿਊਲ ਹੁਣ ਤੱਕ 35 ਲੱਖ ਰੁਪਏ ਦੀ ਜਬਰੀ ਵਸੂਲੀ ਕਰ ਚੁੱਕਾ ਹੈ। ਪੁਲਿਸ ਵੱਲੋਂ 5 ਹੋਰ ਵਿਅਕਤੀਆਂ ਦੀ ਭਾਲ ਜਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਉਕਤ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ।ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸਥਾਨਕ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਲਗਾਤਾਰ ਇਸ ਮੋਡਿਊਲ ਸਬੰਧੀ ਇਨਪੁਟ ਮਿਲ ਰਹੇ ਸਨ ਅਤੇ ਪਤਾ ਲੱਗਾ ਸੀ ਕਿ ਗੁਰਦੇਵ ਸਿੰਘ ਜੱਸਲ ਵਿਦੇਸ਼ ਵਿਚ ਬੈਠ ਕੇ ਇਹ ਮਾਡਿਊਲ ਚਲਾ ਰਿਹਾ ਸੀ ਅਤੇ ਮਈ ਮਹੀਨੇ ਵਿਚ ਇਸ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿੱਚ ਬਹੁਤ ਸਾਰੇ ਸਹਿਯੋਗੀ ਕੰਮ ਕਰ ਰਹੇ ਹਨ।
ਤਰਨਤਾਰਨ ਦੇ SSP ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਤਿੰਨੋਂ ਨੌਜਵਾਨਾਂ ਸੁਖਮਨਪ੍ਰੀਤ ਸਿੰਘ, ਅਸਮਪ੍ਰੀਤ ਸਿੰਘ ਤੇ ਪ੍ਰਦੀਪ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਹੋਏ ਖੁਲਾਸੇ ਖੁਫੀਆ ਏਜੰਸੀਆਂ ਨਾਲ ਸਾਂਝੇ ਕੀਤੇ ਜਾ ਰਹੇ ਹਨ ਤਾਂ ਜੋ ਅੱਤਵਾਦੀਆਂ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ। ਗ੍ਰਿਫ਼ਤਾਰ ਉਕਤ ਨੌਜਵਾਨ ਦੀ ਉਮਰ 20 ਤੋਂ 24 ਸਾਲ ਦੇ ਵਿਚਕਾਰ ਹੈ। ਨਾਲ ਹੀ ਇਹ ਵੀ ਖੁਲਾਸਾ ਹੋਇਆ ਹੈ ਕਿ ਇਸ ਮਡਿਊਲ ਲਈ ਕੰਮ ਕਰ ਰਹੇ ਸਲਿਪਰ ਸੈਲ ਦੇ ਕੋਲ RPG ਹੈ। ਇਸ ਦਾ ਉਹ ਇਸਤੇਮਾਲ ਕਿਤੇ ਕਰਨ ਵਾਲੇ ਹਨ।ਪੁਲਿਸ ਨੇ 8 ਲੋਕਾਂ ਦੀ ਪਛਾਣ ਕਰ ਲਈ ਹੈ ਅਤੇ 12 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਉਕਤ ਦੋਸ਼ੀਆਂ ਨੂੰ ਥੋੜ੍ਹੇ ਸਮੇਂ ‘ਚ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੁੱਛਗਿੱਛ ਦੌਰਾਨ ਇਨ੍ਹਾਂ ਦੇ ਮਨਸੂਬਿਆਂ ਦਾ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਦੇ ਗਰੋਹ ‘ਚ ਹੋਰ ਕਿੰਨੇ ਲੋਕ ਸ਼ਾਮਲ ਹਨ ਅਤੇ ਉਨ੍ਹਾਂ ਨੇ ਕਿਹੜੇ-ਕਿਹੜੇ ਸਥਾਨਾਂ ‘ਤੇ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ।