





Total views : 5597727








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਥਾਣਾ ਸਰਾਏ ਅਮਾਨਤ ਖਾਂ /ਗੁਰਬੀਰ ਸਿੰਘ ਗੰਡੀਵਿੰਡ
ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਗਸ਼ਤ ਦੌਰਾਨ ਅੱਧਾ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਜਿਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਮੁਖੀ ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਨੌਸ਼ਹਿਰਾ ਢਾਲਾ ਦੀ ਡਰੇਨ ਦੇ ਪੁਲ ਕੋਲ ਮੌਜੂਦ ਸਨ। ਇਸੇ ਦੌਰਾਨ ਗੁਰਸੇਵਕ ਸਿੰਘ ਸੇਵਕ ਪੁੱਤਰ ਤਰਸੇਮ ਸਿੰਘ ਅਤੇ ਸੋਨੂੰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਭਰੋਵਾਲ ਅੰਮ੍ਰਿਤਸਰ ਨਾਮਕ ਦੋ ਲੋਕਾਂ ਕੋਲੋਂ525 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ।